Skip to content
Opens in a new window
Listen to this chapter • 5:13

[1] ਹੁਣ ਇਸਰਾਏਲੀ ਆਪਣੀ ਗਿਣਤੀ ਦੇ ਅਨੁਸਾਰ ਜਿਹੜੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਨ ਤੇ ਉਨ੍ਹਾਂ ਦੇ ਅਫ਼ਸਰ ਜਿਹੜੇ ਵਾਰੀ ਵਾਲਿਆਂ ਦੀ ਹਰ ਇੱਕ ਗੱਲ ਵਿੱਚ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਸਾਲ ਦੇ ਬਾਰਾਂ ਮਹੀਨਿਆਂ ਵਿੱਚ ਮਹੀਨੇ ਦੇ ਮਹੀਨੇ ਆਇਆ ਜਾਇਆ ਕਰਦੇ ਸਨ, ਸੋ ਹਰੇਕ ਵਾਰੀ ਵਿੱਚ ਚੌਵੀ ਹਜ਼ਾਰ ਸਨ

[2] ਪਹਿਲੇ ਮਹੀਨੇ ਦੀ ਪਹਿਲੀ ਵਾਰੀ ਉੱਤੇ ਜ਼ਬਦੀਏਲ ਦਾ ਪੁੱਤਰ ਯਾਸ਼ਾਬਆਮ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

[3] ਪਰਸ ਦੇ ਪੁੱਤਰਾਂ ਵਿੱਚੋਂ ਉਹ ਸੀ ਅਤੇ ਪਹਿਲੇ ਮਹੀਨੇ ਦੇ ਸੈਨਾਂ ਪਤੀਆਂ ਦਾ ਮੁਖੀਆ ਸੀ

[4] ਅਤੇ ਦੂਜੇ ਮਹੀਨੇ ਦੀ ਵਾਰੀ ਉੱਤੇ ਅਹੋਹੀ ਦੋਦਈ ਸੀ ਅਤੇ ਉਸ ਦੀ ਵਾਰੀ ਉੱਤੇ ਮਿਕਲੋਥ ਹਾਕਮ ਸੀ। ਉਹ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

[5] ਤੀਜੇ ਮਹੀਨੇ ਦੀ ਤੀਜੀ ਸੈਨਾਂ ਦਾ ਸਰਦਾਰ ਬਨਾਯਾਹ ਸੀ ਜਿਹੜਾ ਯਹੋਯਾਦਾ ਪ੍ਰਧਾਨ ਜਾਜਕ ਦਾ ਪੁੱਤਰ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

[6] ਇਹ ਉਹ ਬਨਾਯਾਹ ਹੈ ਜਿਹੜਾ ਤੀਹਾਂ ਵਿੱਚੋਂ ਮਹਾਂ ਸੂਰਮਾ ਸੀ, ਅਤੇ ਉਨ੍ਹਾਂ ਤੀਹਾਂ ਦੇ ਉੱਤੇ ਸੀ, ਉਸ ਦੀ ਵਾਰੀ ਵਿੱਚ ਉਸ ਦਾ ਪੁੱਤਰ ਅੰਮੀਜ਼ਾਬਾਦ ਸੀ

[7] ਚੌਥੇ ਮਹੀਨੇ ਦੇ ਲਈ ਚੌਥਾ ਸਰਦਾਰ ਯੋਆਬ ਦਾ ਭਰਾ ਅਸਾਹੇਲ ਸੀ ਅਤੇ ਉਸ ਦੇ ਪਿੱਛੇ ਉਸ ਦਾ ਪੁੱਤਰ ਜ਼ਬਦਯਾਹ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

[8] ਪੰਜਵੇਂ ਮਹੀਨੇ ਦੇ ਲਈ ਪੰਜਵਾਂ ਸਰਦਾਰ ਸ਼ਮਹੂਥ ਇਜ਼ਰਾਹੀ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

[9] ਛੇਵੇਂ ਮਹੀਨੇ ਦੇ ਲਈ ਛੇਵਾਂ ਸਰਦਾਰ ਤਕੋਈ ਇੱਕੇਸ਼ ਦਾ ਪੁੱਤਰ ਈਰਾ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

[10] ਸੱਤਵੇਂ ਮਹੀਨੇ ਦੇ ਲਈ ਸੱਤਵਾਂ ਸਰਦਾਰ ਇਫ਼ਰਾਈਮੀਆਂ ਵਿੱਚੋਂ ਹਲਸ ਪਲੋਨੀ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

[11] ਅੱਠਵੇਂ ਮਹੀਨੇ ਦੇ ਲਈ ਅੱਠਵਾਂ ਸਰਦਾਰ ਹੁਸ਼ਾਥੀ ਸਿਬਕੀ ਜ਼ਰਹੀਆਂ ਵਿੱਚੋਂ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

[12] ਨੌਵੇਂ ਮਹੀਨੇ ਲਈ ਨੌਵਾਂ ਸਰਦਾਰ ਬਿਨਯਾਮੀਨੀਆਂ ਵਿੱਚੋਂ ਅੰਨਥੋਥੀ ਅਬੀਅਜ਼ਰ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

[13] ਦਸਵੇਂ ਮਹੀਨੇ ਲਈ ਦਸਵਾਂ ਸਰਦਾਰ ਜ਼ਰਹੀਆਂ ਵਿੱਚੋਂ ਮਹਰਈ ਨਟੋਫਾਥੀ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

[14] ਗਿਆਰਵੇਂ ਮਹੀਨੇ ਲਈ ਗਿਆਰਵਾਂ ਸਰਦਾਰ ਇਫ਼ਰਾਈਮੀਆਂ ਵਿੱਚੋਂ ਪਿਰਾਥੋਨੀ ਬਨਾਯਾਹ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ

[15] ਬਾਰਵੇਂ ਮਹੀਨੇ ਲਈ ਬਾਰਵਾਂ ਸਰਦਾਰ ਆਥਨੀਏਲ ਤੋਂ ਨਟੋਫਾਥੀ ਹਲਦਈ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ।

[16] ਉਪਰੰਤ ਇਸਰਾਏਲ ਦਿਆਂ ਗੋਤਾਂ ਦੇ ਉੱਤੇ ਅਧਿਕਾਰੀ ਇਹ ਸਨ, ਰਊਬੇਨੀਆਂ ਦਾ ਹਾਕਮ ਜ਼ਿਕਰੀ ਦਾ ਪੁੱਤਰ ਅਲੀਅਜ਼ਰ ਸੀ। ਸ਼ਿਮਓਨੀਆਂ ਦਾ ਮਆਕਾਹ ਦਾ ਪੁੱਤਰ ਸ਼ਫਟਯਾਹ

[17] ਲੇਵੀਆਂ ਦਾ, ਕਮੂਏਲ ਦਾ ਪੁੱਤਰ ਹਸ਼ਬਯਾਹ, ਹਾਰੂਨ ਦੀ ਅੰਸ ਦਾ ਸਾਦੋਕ,

[18] ਯਹੂਦਾਹ ਦਾ, ਦਾਊਦ ਦੇ ਭਰਾਵਾਂ ਵਿੱਚੋਂ ਅਲੀਹੂ। ਯਿੱਸਾਕਾਰ ਦਾ, ਮੀਕਾਏਲ ਦਾ ਪੁੱਤਰ ਆਮਰੀ,

[19] ਜ਼ਬੂਲੁਨ ਦਾ, ਓਬਦਯਾਹ ਦਾ ਪੁੱਤਰ ਯਿਸ਼ਮਅਯਾਹ। ਨਫ਼ਤਾਲੀ ਦਾ, ਅਜ਼ਰੀਏਲ ਦਾ ਪੁੱਤਰ ਯਰੀਮੋਥ,

[20] ਇਫ਼ਰਾਈਮੀਆਂ ਦਾ, ਅਜ਼ਜ਼ਯਾਹ ਦਾ ਪੁੱਤਰ ਹੋਸ਼ੇਆ। ਮਨੱਸ਼ਹ ਦੇ ਅੱਧੀ ਗੋਤ ਦਾ, ਪਦਾਯਾਹ ਦਾ ਪੁੱਤਰ ਯੋਏਲ,

[21] ਮਨੱਸ਼ਹ ਦੇ ਅੱਧੇ ਗੋਤ ਦਾ ਗਿਲਆਦ ਵੱਲ ਜ਼ਕਰਯਾਹ ਦਾ ਪੁੱਤਰ ਯਿੱਦੋ। ਬਿਨਯਾਮੀਨ ਦਾ, ਅਬਨੇਰ ਦਾ ਪੁੱਤਰ ਯਅਸੀਏਲ,

[22] ਦਾਨ ਦਾ, ਯਰੋਹਾਮ ਦਾ ਪੁੱਤਰ ਅਜ਼ਰਏਲ। ਇਹ ਇਸਰਾਏਲ ਦੇ ਗੋਤਾਂ ਦੇ ਸਰਦਾਰ ਸਨ।

[23] ਅਤੇ ਦਾਊਦ ਨੇ ਉਨ੍ਹਾਂ ਦੀ ਗਿਣਤੀ ਨਾ ਕੀਤੀ ਜਿਹੜੇ ਵੀਹ ਸਾਲਾਂ ਅਤੇ ਇਸ ਤੋਂ ਘੱਟ ਉਮਰ ਵਾਲੇ ਸਨ, ਕਿਉਂ ਜੋ ਯਹੋਵਾਹ ਨੇ ਬਚਨ ਕੀਤਾ ਸੀ ਕਿ ਮੈਂ ਇਸਰਾਏਲੀਆਂ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ

[24] ਸਰੂਯਾਹ ਦੇ ਪੁੱਤਰ ਯੋਆਬ ਨੇ ਗਿਣਤੀ ਕਰਨ ਦਾ ਅਰੰਭ ਕੀਤਾ ਪਰ ਸਮਾਪਤ ਨਾ ਕੀਤਾ, ਇਸੇ ਕਾਰਨ ਕਿ ਇਸਰਾਏਲ ਉੱਤੇ ਕ੍ਰੋਧ ਹੋਇਆ ਅਤੇ ਉਹ ਗਿਣਤੀ ਦਾਊਦ ਪਾਤਸ਼ਾਹ ਦੇ ਇਤਿਹਾਸ ਦੇ ਵਰਨਣ ਵਿੱਚ ਨਹੀਂ ਲਿਖੀ ਗਈ।

[25] ਪਾਤਸ਼ਾਹ ਦੇ ਭੰਡਾਰਾਂ ਉੱਤੇ ਅਦੀਏਲ ਦਾ ਪੁੱਤਰ ਅਜ਼ਮਾਵਥ ਸੀ, ਅਤੇ ਖੇਤਾਂ ਵਿੱਚ, ਨਗਰਾਂ ਵਿੱਚ, ਪਿੰਡਾਂ ਵਿੱਚ ਅਤੇ ਗੜਾਂ ਵਿੱਚ ਦੇ ਭੰਡਾਰਾਂ ਉੱਤੇ ਉੱਜ਼ੀਯਾਹ ਦਾ ਪੁੱਤਰ ਯੋਨਾਥਾਨ ਸੀ

[26] ਅਤੇ ਖੇਤਾਂ ਵਾਲਿਆਂ ਉੱਤੇ ਜਿਹੜੇ ਧਰਤੀ ਨੂੰ ਵਾਹੁੰਦੇ ਬੀਜਦੇ ਸਨ, ਕਲੂਬ ਦਾ ਪੁੱਤਰ ਅਜ਼ਰੀ ਸੀ

[27] ਅਤੇ ਦਾਖ਼ ਦੇ ਬਾਗ਼ਾਂ ਉੱਤੇ ਸ਼ਿਮਈ ਰਾਮਾਥੀ ਸੀ, ਅਤੇ ਦਾਖ਼ ਦੀ ਪੈਦਾਵਾਰੀ ਉੱਤੇ ਅਤੇ ਦਾਖ਼ਰਸ ਦੇ ਭੰਡਾਰਾਂ ਉੱਤੇ ਜ਼ਬਦੀ ਸ਼ਿਫਮੀ ਵਾਲਾ ਸੀ

[28] ਅਤੇ ਜ਼ੈਤੂਨ ਦੇ ਬਾਗ਼ਾਂ ਅਤੇ ਗੁੱਲਰ ਦੇ ਬੂਟਿਆਂ ਉੱਤੇ ਜਿਹੜੇ ਨਿਵਾਣਾਂ ਵਿੱਚ ਸਨ, ਬਆਲਹਾਨਾਨ ਗਦੇਰੀ ਸੀ, ਅਤੇ ਯੋਆਸ਼ ਤੇਲ ਦੇ ਭੰਡਾਰ ਉੱਤੇ ਸੀ

[29] ਅਤੇ ਗਊਆਂ ਬਲ਼ਦਾਂ ਦੇ ਵੱਗਾਂ ਉੱਤੇ ਜਿਹੜੇ ਸ਼ਾਰੋਨ ਵਿੱਚ ਚਰਦੇ ਸਨ, ਸ਼ਿਟਰਈ ਸ਼ਾਰੋਨੀ ਸੀ ਅਤੇ ਅਦਲਾਇ ਦਾ ਪੁੱਤਰ ਸ਼ਾਫਾਟ ਉਨ੍ਹਾਂ ਵੱਗਾਂ ਉੱਤੇ ਸੀ ਜਿਹੜੇ ਨਿਵਾਣਾਂ ਵਿੱਚ ਚਰਦੇ ਹੁੰਦੇ ਸਨ,

[30] ਅਤੇ ਓਬੀਲ ਇਸਮਾਏਲੀ ਊਠਾਂ ਉੱਤੇ ਸੀ ਅਤੇ ਗਧੀਆਂ ਉੱਤੇ ਯਹਦੇਯਾਹ ਮੇਰੋਨੋਥੀ ਸੀ

[31] ਅਤੇ ਯਾਜ਼ੀਜ਼ ਹਗਰੀ ਇੱਜੜਾਂ ਉੱਤੇ ਸੀ। ਇਹ ਸਭ ਦਾਊਦ ਪਾਤਸ਼ਾਹ ਦੇ ਮਾਲ ਉੱਤੇ ਠਹਿਰਾਏ ਹੋਏ ਸਨ।

[32] ਦਾਊਦ ਦਾ ਚਾਚਾ ਯੋਨਾਥਾਨ ਵੀ ਵਜ਼ੀਰ, ਬੁੱਧਵਾਨ ਤੇ ਲਿਖਾਰੀ ਸੀ, ਅਤੇ ਯਹੀਏਲ ਹਕਮੋਨੀ ਦਾ ਪੁੱਤਰ ਰਾਜਕੁਮਾਰਾਂ ਦੇ ਨਾਲ ਰਹਿੰਦਾ ਸੀ

[33] ਅਤੇ ਅਹੀਥੋਫ਼ਲ ਪਾਤਸ਼ਾਹ ਦਾ ਮੰਤਰੀ ਸੀ ਅਤੇ ਹੂਸ਼ਈ ਅਰਕੀ ਪਾਤਸ਼ਾਹ ਦਾ ਮਿੱਤਰ ਸੀ

[34] ਅਤੇ ਅਹੀਥੋਫ਼ਲ ਦੇ ਪਿੱਛੋਂ ਯਹੋਯਾਦਾ ਬਨਾਯਾਹ ਦਾ ਪੁੱਤਰ ਅਤੇ ਅਬਯਾਥਾਰ ਸਨ, ਅਤੇ ਯੋਆਬ ਪਾਤਸ਼ਾਹ ਦੇ ਦਲ ਦਾ ਸੈਨਾਪਤੀ ਸੀ।

1 ਇਤਿਹਾਸ — Chapters