Skip to content
Opens in a new window
Listen to this chapter • 6:56

[1] ਸਾਰਾ ਇਸਰਾਏਲ ਕੁਲਪੱਤ੍ਰੀਆਂ ਦੇ ਨਾਲ ਗਿਣਿਆ ਹੋਇਆ ਸੀ ਅਤੇ ਵੇਖੋ, ਉਨ੍ਹਾਂ ਦੇ ਨਾਮ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹੋਏ ਹਨ ਅਤੇ ਯਹੂਦਾਹ ਨੂੰ ਆਪਣਿਆਂ ਅਪਰਾਧਾਂ ਦੇ ਕਾਰਨ ਬਾਬਲ ਨੂੰ ਗ਼ੁਲਾਮ ਕਰ ਕੇ ਲੈ ਗਏ।

[2] ਪਹਿਲੇ ਵਾਸੀ ਜਿਹੜੇ ਆਪਣੀ ਮਲਕੀਅਤ ਵਿੱਚ ਤੇ ਆਪਣੇ ਸ਼ਹਿਰਾਂ ਵਿੱਚ ਵੱਸਦੇ ਸਨ ਇਸਰਾਏਲੀ, ਜਾਜਕ, ਲੇਵੀ ਤੇ ਨਥੀਨੀਮ ਸਨ

[3] ਅਤੇ ਯਹੂਦੀਆਂ ਵਿੱਚੋਂ, ਬਿਨਯਾਮੀਨੀਆਂ ਵਿੱਚੋਂ, ਇਫ਼ਰਾਈਮੀਆਂ ਵਿੱਚੋਂ ਅਤੇ ਮਨੱਸ਼ੀਆਂ ਵਿੱਚੋਂ ਯਰੂਸ਼ਲਮ ਵਿੱਚ ਇਹ ਵੱਸਦੇ ਸਨ,

[4] ਊਥਈ ਅੰਮੀਹੂਦ ਦਾ ਪੁੱਤਰ ਆਮਰੀ ਦਾ ਪੁੱਤਰ, ਇਮਰੀ ਦਾ ਪੁੱਤਰ, ਬਾਨੀ ਦਾ ਪੁੱਤਰ, ਪਰਸ ਦੇ ਪੁੱਤਰਾਂ ਵਿੱਚੋਂ, ਯਹੂਦਾਹ ਦਾ ਪੁੱਤਰ,

[5] ਅਤੇ ਸ਼ੀਲੋਨੀਆਂ ਵਿੱਚੋਂ, ਅਸਾਯਾਹ ਪਹਿਲੌਠਾ ਤੇ ਉਹ ਦਾ ਪੁੱਤਰ

[6] ਅਤੇ ਜ਼ਰਹ ਦੇ ਪੁੱਤਰਾਂ ਵਿੱਚੋਂ, ਯਊਏਲ ਤੇ ਉਨ੍ਹਾਂ ਦੇ ਭਰਾ ਛੇ ਸੌ ਨੱਬੇ

[7] ਅਤੇ ਬਿਨਯਾਮੀਨ ਦੇ ਪੁੱਤਰਾਂ ਵਿੱਚੋਂ ਸੱਲੂ ਮਸ਼ੁੱਲਾਮ ਦਾ ਪੁੱਤਰ, ਹੋਦਵਯਾਹ ਦਾ ਪੁੱਤਰ, ਹਸਨੂਆਹ ਦਾ ਪੁੱਤਰ,

[8] ਤੇ ਯਿਬਨਯਾਹ ਯਰੋਹਾਮ ਦਾ ਪੁੱਤਰ ਤੇ ਏਲਾਹ ਉੱਜ਼ੀ ਦਾ ਪੁੱਤਰ, ਮਿਕਰੀ ਦਾ ਪੁੱਤਰ ਤੇ ਮਸ਼ੁੱਲਾਮ ਸ਼ਫਟਯਾਹ ਦਾ ਪੁੱਤਰ, ਰਊਏਲ ਦਾ ਪੁੱਤਰ, ਯਿਬਨੀਯਾਹ ਦਾ ਪੁੱਤਰ

[9] ਅਤੇ ਉਨ੍ਹਾਂ ਦੇ ਭਰਾ ਆਪਣੀਆਂ ਪੀੜ੍ਹੀਆਂ ਅਨੁਸਾਰ ਨੌ ਸੌ ਛਿਪੰਜਾ ਸਨ। ਇਹ ਸਾਰੇ ਮਨੁੱਖ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ।

[10] ਅਤੇ ਜਾਜਕਾਂ ਵਿੱਚੋਂ ਯਦਾਯਾਹ ਤੇ ਯਹੋਯਾਰੀਬ ਤੇ ਯਾਕੀਨ

[11] ਅਤੇ ਅਜ਼ਰਯਾਹ ਹਿਲਕੀਯਾਹ ਦਾ ਪੁੱਤਰ, ਮਸ਼ੁੱਲਾਮ ਦਾ ਪੁੱਤਰ, ਸਾਦੋਕ ਦਾ ਪੁੱਤਰ, ਮਰਾਯੋਥ ਦਾ ਪੁੱਤਰ, ਅਹੀਟੂਬ ਦਾ ਪੁੱਤਰ, ਪਰਮੇਸ਼ੁਰ ਦੇ ਭਵਨ ਦਾ ਪ੍ਰਧਾਨ

[12] ਅਤੇ ਅਦਾਯਾਹ ਯਰੋਹਾਮ ਦਾ ਪੁੱਤਰ, ਪਸ਼ਹੂਰ ਦਾ ਪੁੱਤਰ, ਮਲਕੀਯਾਹ ਦਾ ਪੁੱਤਰ ਅਤੇ ਮਅਸਈ ਅਦੀਏਲ ਦਾ ਪੁੱਤਰ, ਯਹਜ਼ੇਰਾਹ ਦਾ ਪੁੱਤਰ, ਮਸ਼ੁੱਲਾਮ ਦਾ ਪੁੱਤਰ, ਮਸ਼ਿੱਲੇਮੀਥ ਦਾ ਪੁੱਤਰ, ਇੰਮੇਰ ਦਾ ਪੁੱਤਰ

[13] ਅਤੇ ਉਨ੍ਹਾਂ ਦੇ ਭਰਾ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਇੱਕ ਹਜ਼ਾਰ ਸੱਤ ਸੌ ਸੱਠ ਸਨ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਸੇਵਾ ਦੇ ਕਾਰਜ ਲਈ ਬਹੁਤ ਕੁਸ਼ਲ ਸਨ।

[14] ਅਤੇ ਲੇਵੀਆਂ ਵਿੱਚੋਂ, ਸ਼ਮਅਯਾਹ ਹਸ਼ੂਬ ਦਾ ਪੁੱਤਰ, ਅਜ਼ਰੀਕਾਮ ਦਾ ਪੁੱਤਰ, ਹਸ਼ਬਯਾਹ ਦਾ ਪੁੱਤਰ, ਮਰਾਰੀ ਦੇ ਪੁੱਤਰਾਂ ਵਿੱਚੋਂ

[15] ਅਤੇ ਬਕਬੱਕਰ, ਹਰਸ਼ ਤੇ ਗਾਲਾਲ ਤੇ ਮੱਤਨਯਾਹ ਮੀਕਾ ਦਾ ਪੁੱਤਰ, ਜ਼ਿਕਰੀ ਦਾ ਪੁੱਤਰ, ਆਸਾਫ਼ ਦਾ ਪੁੱਤਰ

[16] ਅਤੇ ਓਬਦਯਾਹ ਸ਼ਮਅਯਾਹ ਦਾ ਪੁੱਤਰ, ਗਾਲਾਲ ਦਾ ਪੁੱਤਰ, ਯਦੂਥੂਨ ਦਾ ਪੁੱਤਰ ਅਤੇ ਬਰਕਯਾਹ ਆਸਾ ਦਾ ਪੁੱਤਰ, ਅਲਕਾਨਾਹ ਦੇ ਪੁੱਤਰ ਜਿਹੜੇ ਨਟੋਫਾਥੀਆਂ ਦੇ ਪਿੰਡਾਂ ਵਿੱਚ ਵੱਸਦੇ ਸਨ।

[17] ਅਤੇ ਕਰਬਾਨ ਇਹ ਸਨ, ਸ਼ੱਲੂਮ ਤੇ ਅੱਕੂਬ ਤੇ ਤਲਮੋਨ ਤੇ ਅਹੀਮਾਨ ਤੇ ਉਨ੍ਹਾਂ ਦਾ ਭਰਾ ਸ਼ੱਲੂਮ ਮੁਖੀਆ ਸੀ

[18] ਅਤੇ ਹੁਣ ਤੱਕ ਓਹ ਪਾਤਸ਼ਾਹ ਦੇ ਫਾਟਕ ਕੋਲ ਚੜਦੇ ਪਾਸੇ ਰਹਿੰਦੇ ਸਨ। ਓਹ ਲੇਵੀਆਂ ਦੇ ਡੇਰੇ ਵਿੱਚ ਦਰਬਾਨ ਸਨ

[19] ਅਤੇ ਸ਼ੱਲੂਮ ਕੋਰੇ ਦਾ ਪੁੱਤਰ, ਅਬਯਾਸਾਫ ਦਾ ਪੁੱਤਰ, ਕੋਰਹ ਦਾ ਪੁੱਤਰ ਤੇ ਉਹ ਦੇ ਭਰਾ ਜਿਹੜੇ ਉਹ ਦੇ ਪਿਤਾ ਦੇ ਘਰਾਣੇ ਦੇ ਕਾਰਹੀ ਸਨ ਉਪਾਸਨਾ ਦੇ ਕੰਮ ਉੱਤੇ ਸਨ ਤੇ ਤੰਬੂ ਦੇ ਦਰਵਾਜ਼ੇ ਦੇ ਰਾਖੇ ਸਨ ਅਤੇ ਉਨ੍ਹਾਂ ਦੇ ਪਿਤਾ ਦਾਦੇ ਯਹੋਵਾਹ ਦੇ ਡੇਰੇ ਦੇ ਦਰਵਾਜ਼ੇ ਦੇ ਰਾਖੇ ਹੋਏ ਸਨ

[20] ਅਤੇ ਫ਼ੀਨਹਾਸ ਅਲਆਜ਼ਾਰ ਦਾ ਪੁੱਤਰ ਪਹਿਲੇ ਸਮੇਂ ਵਿੱਚ ਉਨ੍ਹਾਂ ਦਾ ਹਾਕਮ ਸੀ ਤੇ ਯਹੋਵਾਹ ਉਹ ਦੇ ਨਾਲ ਸੀ

[21] ਅਤੇ ਮਸ਼ਲਮਯਾਹ ਦਾ ਪੁੱਤਰ ਜ਼ਕਰਯਾਹ ਮੰਡਲੀ ਦੇ ਤੰਬੂ ਦੇ ਫਾਟਕ ਦਾ ਦਰਬਾਨ ਸੀ

[22] ਜਿੰਨੇ ਦਰਵਾਜ਼ਿਆਂ ਦੇ ਦਰਬਾਨ ਹੋਣ ਲਈ ਚੁਣੇ ਗਏ ਦੋ ਸੌ ਬਾਰਾਂ ਸਨ। ਇਹ ਆਪਣੀਆਂ ਕੁਲਪੱਤ੍ਰੀਆਂ ਅਨੁਸਾਰ ਆਪਣਿਆਂ ਪਿੰਡਾਂ ਵਿੱਚ ਗਿਣੇ ਹੋਏ ਸਨ ਜਿਨ੍ਹਾਂ ਨੂੰ ਦਾਊਦ ਤੇ ਸਮੂਏਲ ਅਗੰਮ ਗਿਆਨੀ ਨੇ ਉਨ੍ਹਾਂ ਦੀ ਮਿੱਥੀ ਹੋਈ ਜ਼ਿੰਮੇਵਾਰੀ ਉੱਤੇ ਥਾਪਿਆ

[23] ਐਉਂ ਓਹ ਤੇ ਉਨ੍ਹਾਂ ਦੇ ਪੁੱਤਰ ਯਹੋਵਾਹ ਦੇ ਭਵਨ ਦੀ ਅਰਥਾਤ ਤੰਬੂ ਦੇ ਭਵਨ ਦੀ ਰਾਖੀ ਪਹਿਰਿਆਂ ਅਨੁਸਾਰ ਕਰਦੇ ਸਨ

[24] ਚਾਰੋਂ ਪਾਸੇ ਪੂਰਬ, ਪੱਛਮ, ਉੱਤਰ, ਦੱਖਣ ਵੱਲ ਦਰਬਾਨ ਸਨ

[25] ਅਤੇ ਉਨ੍ਹਾਂ ਦੇ ਭਰਾ ਜਿਹੜੇ ਉਨ੍ਹਾਂ ਦੇ ਪਿੰਡਾਂ ਵਿੱਚ ਸਨ ਹਰ ਹਫ਼ਤੇ ਵਾਰੋ-ਵਾਰੀ ਉਨ੍ਹਾਂ ਦੇ ਨਾਲ ਬੈਠਣ ਆਉਂਦੇ ਸਨ

[26] ਕਿਉਂ ਜੋ ਉਹ ਚਾਰ ਮੁੱਖ ਦਰਬਾਨ ਜਿਹੜੇ ਲੇਵੀ ਸਨ, ਇੱਕ ਜ਼ਿੰਮੇਵਾਰ ਅਹੁਦੇ ਵਿੱਚ ਸਨ ਅਤੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਅਤੇ ਖਜ਼ਾਨਿਆਂ ਉੱਤੇ ਸਨ

[27] ਅਤੇ ਓਹ ਪਰਮੇਸ਼ੁਰ ਦੇ ਭਵਨ ਦੇ ਆਲੇ-ਦੁਆਲੇ ਟਿਕਿਆ ਕਰਦੇ ਸਨ ਕਿਉਂ ਜੋ ਉਹ ਦੀ ਜ਼ਿੰਮੇਵਾਰੀ ਉਨ੍ਹਾਂ ਉੱਤੇ ਸੀ ਅਤੇ ਹਰ ਪਰਭਾਤ ਵੇਲੇ ਉਸ ਦਾ ਖੋਲ੍ਹਣਾ ਉਨ੍ਹਾਂ ਦੇ ਜਿਮੇਂ ਲੱਗਾ ਹੋਇਆ ਸੀ।

[28] ਅਤੇ ਉਨ੍ਹਾਂ ਵਿੱਚੋਂ ਕਈ ਉਪਾਸਨਾ ਦੇ ਭਾਂਡਿਆਂ ਉੱਤੇ ਥਾਪੇ ਹੋਏ ਸਨ ਕਿਉਂਕਿ ਓਹ ਉਨ੍ਹਾਂ ਨੂੰ ਗਿਣ ਕੇ ਅੰਦਰ ਲਿਆਉਂਦੇ ਤੇ ਗਿਣ ਕੇ ਬਾਹਰ ਲੈ ਜਾਂਦੇ ਸਨ

[29] ਅਤੇ ਕਈ ਉਨ੍ਹਾਂ ਵਿੱਚੋਂ ਵੀ ਸਮਾਨ ਉੱਤੇ, ਪਵਿੱਤਰ ਸਥਾਨ ਦੇ ਸਾਰੇ ਭਾਂਡਿਆਂ ਉੱਤੇ, ਮੈਦੇ, ਦਾਖ਼ਰਸ, ਤੇਲ, ਧੂਪ ਅਤੇ ਮਸਾਲੇ ਉੱਤੇ ਥਾਪੇ ਹੋਏ ਸਨ

[30] ਅਤੇ ਜਾਜਕ ਦੇ ਪੁੱਤਰਾਂ ਵਿੱਚੋਂ ਕਈ ਸੁਗੰਧੀਆਂ ਦੇ ਮਸਾਲਿਆਂ ਦਾ ਕੰਮ ਕਰਦੇ ਸਨ

[31] ਅਤੇ ਮੱਤਿਥਯਾਹ ਲੇਵੀਆਂ ਵਿੱਚੋਂ ਜਿਹੜਾ ਕਾਰਹੀ ਸ਼ੱਲੂਮ ਦਾ ਪਹਿਲੌਠਾ ਸੀ ਤਵਿਆਂ ਦੀਆਂ ਰੋਟੀਆਂ ਉੱਤੇ ਜ਼ਿੰਮੇਵਾਰੀ ਰੱਖਦਾ ਸੀ

[32] ਅਤੇ ਕਹਾਥੀਆਂ ਦੇ ਭਰਾਵਾਂ ਵਿੱਚੋਂ ਕਈ ਚੜਾਵੇ ਦੀ ਰੋਟੀ ਉੱਤੇ ਜ਼ਿੰਮੇਵਾਰ ਸਨ ਕਿ ਹਰ ਸਬਤ ਉਹ ਨੂੰ ਤਿਆਰ ਕਰਨ।

[33] ਅਤੇ ਇਹ ਉਹ ਗਵੱਯੇ ਸਨ ਜਿਹੜੇ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਅਤੇ ਕੋਠੜੀਆਂ ਦੇ ਵਿੱਚ ਰਹਿ ਕੇ ਦੂਜੇ ਦੇ ਕੰਮ ਤੋਂ ਅੱਡ ਸਨ, ਕਿਉਂ ਜੋ ਉਹ ਰਾਤ-ਦਿਨ ਆਪਣੇ ਕੰਮ ਵਿੱਚ ਰੁੱਝੇ ਰਹਿੰਦੇ ਸਨ

[34] ਇਹ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਆਪਣੀਆਂ ਪੀੜ੍ਹੀਆਂ ਵਿੱਚ ਮੁਖੀਏ ਰਹੇ। ਇਹ ਯਰੂਸ਼ਲਮ ਵਿੱਚ ਵੱਸਦੇ ਸਨ।

[35] ਗਿਬਓਨ ਵਿੱਚ ਗਿਬਓਨ ਦਾ ਪਿਤਾ ਯਈਏਲ ਵੱਸਦਾ ਸੀ, ਉਹ ਦੀ ਪਤਨੀ ਦਾ ਨਾਮ ਮਅਕਾਹ ਸੀ।

[36] ਉਹ ਦਾ ਪਹਿਲੌਠਾ ਪੁੱਤਰ ਅਬਦੋਨ ਸੀ ਫੇਰ ਸੂਰ ਤੇ ਕੀਸ਼ ਤੇ ਬਆਲ ਤੇ ਨੇਰ ਤੇ ਨਾਦਾਬ

[37] ਅਤੇ ਗਦੋਰ ਤੇ ਅਹਯੋ ਤੇ ਜ਼ਕਰਯਾਹ ਤੇ ਮਿਕਲੋਥ

[38] ਅਤੇ ਮਿਕਲੋਥ ਤੋਂ ਸ਼ਿਮਆਮ ਜੰਮਿਆ ਅਤੇ ਉਹ ਵੀ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਨਾਲ ਆਹਮੋ-ਸਾਹਮਣੇ ਵੱਸਦੇ ਸਨ।

[39] ਅਤੇ ਨੇਰ ਤੋਂ ਕੀਸ਼ ਜੰਮਿਆ ਅਤੇ ਕੀਸ਼ ਤੋਂ ਸ਼ਾਊਲ ਜੰਮਿਆ ਅਤੇ ਸ਼ਾਊਲ ਤੋਂ ਯੋਨਾਥਾਨ, ਮਲਕੀਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਜੰਮੇ

[40] ਅਤੇ ਯੋਨਾਥਾਨ ਦਾ ਪੁੱਤਰ ਮਰੀਬ-ਬਅਲ ਸੀ ਅਤੇ ਮਰੀਬ-ਬਅਲ ਤੋਂ ਮੀਕਾਹ ਜੰਮਿਆ

[41] ਅਤੇ ਮੀਕਾਹ ਦੇ ਪੁੱਤਰ, ਪੀਥੋਨ ਤੇ ਮਲਕ ਤੇ ਤਹਰੇਆ

[42] ਅਤੇ ਆਹਾਜ਼ ਤੋਂ ਯਾਰਾਹ ਜੰਮਿਆ ਤੇ ਯਾਰਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆ

[43] ਅਤੇ ਮੋਸਾ ਤੋਂ ਬਿਨਆ ਜੰਮਿਆ ਅਤੇ ਰਫ਼ਾਯਾਹ ਉਹ ਦਾ ਪੁੱਤਰ, ਅਲਾਸਾਹ ਉਹ ਦਾ ਪੁੱਤਰ, ਆਸੇਲ ਉਹ ਦਾ ਪੁੱਤਰ

[44] ਅਤੇ ਆਸੇਲ ਦੇ ਛੇ ਪੁੱਤਰ ਸਨ ਜਿਨ੍ਹਾਂ ਦੇ ਨਾਮ ਇਹ ਸਨ, ਅਜ਼ਰੀਕਾਮ, ਬੋਕਰੂ ਤੇ ਇਸਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਾਨ। ਇਹ ਸਾਰੇ ਆਸੇਲ ਦੇ ਪੁੱਤਰ ਸਨ।

1 ਇਤਿਹਾਸ — Chapters