Skip to content
Opens in a new window
Listen to this chapter • 4:04

[1] ਨੂਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਸਨ। ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ - ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹਨ।

[2] ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮੇਸ਼ੇਕ ਅਤੇ ਤੀਰਾਸ ਸਨ।

[3] ਗੋਮਰ ਦੇ ਪੁੱਤਰ: ਅਸ਼ਕਨਜ਼, ਰੀਫ਼ਥ ਅਤੇ ਤੋਗਰਮਾਹ ਸਨ।

[4] ਯਾਵਾਨ ਦੇ ਪੁੱਤਰ ਅਲੀਸ਼ਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ ਸਨ।

[5] ਇਨ੍ਹਾਂ ਦੇ ਘਰਾਣੇ ਪਰਾਈਆਂ ਕੌਮਾਂ ਦੇ ਟਾਪੂਆਂ ਦੇ ਦੇਸਾਂ ਵਿੱਚ ਅਜਿਹੇ ਵੰਡੇ ਗਏ ਕਿ ਉਹ ਵੱਖ-ਵੱਖ ਭਾਸ਼ਾਵਾਂ, ਟੱਬਰਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।

[6] ਹਾਮ ਦੇ ਪੁੱਤਰ: ਕੂਸ਼, ਮਿਸਰਾਇਮ, ਪੂਟ ਅਤੇ ਕਨਾਨ ਸਨ।

[7] ਕੂਸ਼ ਦੇ ਪੁੱਤਰ ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ ਸਨ ਅਤੇ ਰਾਮਾਹ ਦੇ ਪੁੱਤਰ ਸ਼ਬਾ ਅਤੇ ਦਦਾਨ ਸਨ।

[8] ਕੂਸ਼ ਤੋਂ ਨਿਮਰੋਦ ਜੰਮਿਆ। ਧਰਤੀ ਉੱਤੇ ਸਭ ਤੋਂ ਪਹਿਲਾ ਸੂਰਬੀਰ ਉਹ ਹੀ ਸੀ।

[9] ਉਹ ਯਹੋਵਾਹ ਦੇ ਅੱਗੇ ਇੱਕ ਬਲਵੰਤ ਸ਼ਿਕਾਰੀ ਸੀ। ਇਸ ਲਈ ਕਿਹਾ ਜਾਂਦਾ ਹੈ, ਨਿਮਰੋਦ ਵਰਗਾ ਯਹੋਵਾਹ ਦੇ ਅੱਗੇ ਬਲਵੰਤ ਸ਼ਿਕਾਰੀ।

[10] ਉਸ ਦੇ ਰਾਜ ਦਾ ਅਰੰਭ ਸ਼ਿਨਾਰ ਦੇ ਦੇਸ਼ ਵਿੱਚ ਬਾਬਲ, ਅਰਕ, ਅਕੱਦ, ਕਲਨੇਹ ਤੋਂ ਹੋਇਆ ਸੀ।

[11] ਉਸ ਦੇਸ਼ ਤੋਂ ਨਿੱਕਲ ਕੇ ਉਹ ਅੱਸ਼ੂਰ ਨੂੰ ਗਿਆ ਅਤੇ ਨੀਨਵਾਹ, ਰਹੋਬੋਥ-ਈਰ ਅਤੇ ਕਾਲਹ,

[12] ਅਤੇ ਨੀਨਵਾਹ ਅਤੇ ਕਾਲਹ ਦੇ ਵਿਚਕਾਰ ਰਸਨ ਨੂੰ ਜਿਹੜਾ ਵੱਡਾ ਸ਼ਹਿਰ ਹੈ, ਬਣਾਇਆ।

[13] ਮਿਸਰਾਇਮ ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ

[14] ਅਤੇ ਪਤਰੂਸੀ, ਕੁਸਲੂਹੀ ਅਤੇ ਕਫ਼ਤੋਰੀ ਦਾ ਪਿਤਾ ਹੋਇਆ। (ਕੁਸਲੂਹੀ ਤੋਂ ਫ਼ਲਿਸਤੀ ਲੋਕ ਨਿੱਕਲੇ)

[15] ਕਨਾਨ ਦੇ ਵੰਸ਼ ਵਿੱਚ ਸੀਦੋਨ ਉਸ ਦਾ ਪਹਿਲੌਠਾ ਪੁੱਤਰ ਸੀ, ਤਦ ਹੇਤ,

[16] ਯਬੂਸੀ, ਅਮੋਰੀ, ਗਿਰਗਾਸ਼ੀ,

[17] ਹਿੱਵੀ, ਅਰਕੀ, ਸੀਨੀ,

[18] ਅਰਵਾਦੀ, ਸਮਾਰੀ ਅਤੇ ਹਮਾਥੀ ਲੋਕ ਹੋਏ ਅਤੇ ਇਸ ਤੋਂ ਬਾਅਦ ਕਨਾਨੀਆਂ ਦੇ ਘਰਾਣੇ ਵੀ ਫੈਲ ਗਏ।

[19] ਕਨਾਨੀਆਂ ਦੀ ਹੱਦ ਸੀਦੋਨ ਤੋਂ ਗਰਾਰ ਨੂੰ ਜਾਂਦੇ ਹੋਏ ਅੱਜ਼ਾਹ ਤੱਕ ਸੀ ਅਤੇ ਸਦੂਮ, ਅਮੂਰਾਹ, ਅਦਮਾਹ, ਸਬੋਈਮ ਨੂੰ ਜਾਂਦੇ ਹੋਏ ਲਾਸ਼ਾ ਤੱਕ ਸੀ।

[20] ਹਾਮ ਦੇ ਘਰਾਣੇ ਵਿੱਚ ਇਹ ਹੀ ਹੋਏ, ਅਤੇ ਇਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।

[21] ਸ਼ੇਮ, ਜੋ ਸਾਰੇ ਏਬਰ ਦੇ ਵੰਸ਼ ਦਾ ਪੁਰਖਾ ਸੀ ਅਤੇ ਜੋ ਯਾਫ਼ਥ ਦਾ ਵੱਡਾ ਭਰਾ ਸੀ, ਉਸ ਦੇ ਵੀ ਪੁੱਤਰ ਜੰਮੇ।

[22] ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ, ਅਰਪਕਸਦ, ਲੂਦ ਅਤੇ ਅਰਾਮ ਸਨ।

[23] ਅਰਾਮ ਦੇ ਪੁੱਤਰ: ਊਸ, ਹੂਲ, ਗਥਰ ਅਤੇ ਮੇਸ਼ੇਕ ਸਨ।

[24] ਅਰਪਕਸਦ ਤੋਂ ਸ਼ਾਲਹ, ਸ਼ਾਲਹ ਤੋਂ ਏਬਰ ਜੰਮੇ।

[25] ਏਬਰ ਦੇ ਦੋ ਪੁੱਤਰ ਜੰਮੇ, ਇੱਕ ਦਾ ਨਾਮ ਪੇਲੇਗ ਸੀ, ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਮ ਯਾਕਤਾਨ ਸੀ।

[26] ਯਾਕਤਾਨ ਤੋਂ ਅਲਮੋਦਾਦ, ਸ਼ਾਲਫ, ਹਸਰਮਾਵਥ, ਯਾਰਹ,

[27] ਹਦੋਰਾਮ, ਊਜ਼ਾਲ, ਦਿਕਲਾਹ,

[28] ਓਬਾਲ, ਅਬੀਮਾਏਲ, ਸ਼ਬਾ,

[29] ਓਫੀਰ, ਹਵੀਲਾਹ ਅਤੇ ਯੋਬਾਬ ਜੰਮੇ। ਇਹ ਸਾਰੇ ਯਾਕਤਾਨ ਦੇ ਪੁੱਤਰ ਸਨ।

[30] ਉਨ੍ਹਾਂ ਦਾ ਵਾਸ ਮੇਸ਼ਾ ਤੋਂ ਜਾਂਦੇ ਹੋਏ ਸਫ਼ਾਰ ਤੱਕ ਹੈ, ਜੋ ਪੂਰਬ ਦਾ ਇੱਕ ਪਰਬਤ ਹੈ।

[31] ਇਹ ਸ਼ੇਮ ਦੇ ਪੁੱਤਰ ਹਨ, ਅਤੇ ਉਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।

[32] ਨੂਹ ਦੇ ਪੁੱਤਰਾਂ ਦੇ ਘਰਾਣੇ ਇਹ ਹੀ ਹਨ: ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹੀ ਹਨ। ਜਲ ਪਰਲੋ ਤੋਂ ਬਾਅਦ ਧਰਤੀ ਉੱਤੇ ਸਾਰੀਆਂ ਕੌਮਾਂ ਇਨ੍ਹਾਂ ਵਿੱਚੋਂ ਹੀ ਫੈਲ ਗਈਆਂ।

ਉਤਪਤ — Chapters