Skip to content
Opens in a new window
Listen to this chapter • 3:40

[1] ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਸ਼ਾਸਨ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਅਤੇ ਉਹ ਦੀ ਸਾਰੀ ਸੈਨਾਂ ਨੇ ਚੜਾਈ ਕੀਤੀ ਅਤੇ ਯਰੂਸ਼ਲਮ ਉੱਤੇ ਘੇਰਾ ਪਾ ਲਿਆ

[2] ਸਿਦਕੀਯਾਹ ਦੇ ਸ਼ਾਸਨ ਦੇ ਗਿਆਰਵੇਂ ਸਾਲ ਦੇ ਚੌਥੇ ਮਹੀਨੇ ਦੇ ਨੌਵੇਂ ਦਿਨ ਸ਼ਹਿਰ ਦੀ ਸਫੀਲ ਵਿੱਚ ਮੋਘ ਹੋ ਗਿਆ

[3] ਤਾਂ ਬਾਬਲ ਦੇ ਰਾਜਾ ਦੇ ਸਾਰੇ ਸਰਦਾਰ ਅੰਦਰ ਆ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ-ਨੂਬ, ਸਰਸਕੀਮ, ਖੁਸਰਿਆਂ ਦਾ ਪ੍ਰਧਾਨ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬਲ ਦੇ ਰਾਜਾ ਦੇ ਬਾਕੀ ਸਾਰੇ ਸਰਦਾਰ

[4] ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਅਤੇ ਸਾਰੇ ਯੋਧਿਆਂ ਨੇ ਉਹਨਾਂ ਨੂੰ ਵੇਖਿਆ ਤਾਂ ਉਹ ਨੱਠ ਗਏ ਅਤੇ ਰਾਤੋਂ-ਰਾਤ ਸ਼ਾਹੀ ਬਾਗ ਦੇ ਰਾਹ ਥਾਣੀ ਉਸ ਫਾਟਕ ਤੋਂ ਜਿਹੜਾ ਦੋਹਾਂ ਕੰਧਾਂ ਦੇ ਵਿਚਕਾਰ ਹੈ ਨਿੱਕਲ ਗਏ ਅਤੇ ਅਰਾਬਾਹ ਦੇ ਰਾਹ ਪੈ ਗਏ

[5] ਕਸਦੀਆਂ ਦੀ ਸੈਨਾਂ ਨੇ ਉਹਨਾਂ ਦਾ ਪਿੱਛਾ ਕੀਤਾ ਅਤੇ ਸਿਦਕੀਯਾਹ ਨੂੰ ਯਰੀਹੋ ਦੇ ਮੈਦਾਨ ਵਿੱਚ ਫੜ੍ਹ ਲਿਆ ਅਤੇ ਉਹ ਨੂੰ ਲੈ ਕੇ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਕੋਲ ਲਿਆਂਦਾ। ਉਸ ਨੇ ਉਹ ਦੀ ਸਜ਼ਾ ਬੋਲ ਦਿੱਤੀ

[6] ਬਾਬਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਗੱਲਾਂ ਦੇ ਸਾਹਮਣੇ ਰਿਬਲਾਹ ਵਿੱਚ ਵੱਢ ਸੁੱਟਿਆ ਅਤੇ ਬਾਬਲ ਦੇ ਰਾਜਾ ਨੇ ਯਹੂਦਾਹ ਦੇ ਸਾਰੇ ਸ਼ਰੀਫਾਂ ਨੂੰ ਵੀ ਵੱਢ ਸੁੱਟਿਆ

[7] ਉਸ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਦਿੱਤੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਜਕੜ ਕੇ ਬਾਬਲ ਨੂੰ ਲੈ ਗਿਆ

[8] ਕਸਦੀਆਂ ਦੇ ਰਾਜਾ ਦੇ ਮਹਿਲ ਨੂੰ ਅਤੇ ਲੋਕਾਂ ਦੇ ਘਰ ਅੱਗ ਨਾਲ ਸਾੜ ਦਿੱਤੇ ਅਤੇ ਯਰੂਸ਼ਲਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ

[9] ਤਦ ਬਾਕੀ ਦੇ ਲੋਕਾਂ ਨੂੰ ਜਿਹੜੇ ਸ਼ਹਿਰ ਵਿੱਚ ਬਚ ਰਹੇ ਸਨ ਅਤੇ ਉਹਨਾਂ ਨੂੰ ਜਿਹੜੇ ਉਹ ਦੀ ਵੱਲ ਚਲੇ ਗਏ ਸਨ ਅਤੇ ਬਾਕੀ ਦੇ ਲੋਕਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਕਪਤਾਨ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ

[10] ਅਤੇ ਲੋਕਾਂ ਵਿੱਚੋਂ ਗਰੀਬ ਜਿਹਨਾਂ ਕੋਲ ਕੁਝ ਨਹੀਂ ਸੀ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਨੇ ਯਹੂਦਾਹ ਦੇ ਦੇਸ ਵਿੱਚ ਰਹਿਣ ਦਿੱਤਾ ਅਤੇ ਉਸੇ ਦਿਨ ਉਹ ਨੇ ਉਹਨਾਂ ਨੂੰ ਅੰਗੂਰਾਂ ਦੇ ਬਾਗ਼ ਅਤੇ ਖੇਤ ਦਿੱਤੇ।

[11] ਤਾਂ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਦੇ ਰਹਿਣ ਯਿਰਮਿਯਾਹ ਦੇ ਬਾਰੇ ਹੁਕਮ ਦਿੱਤਾ ਕਿ

[12] ਉਹ ਨੂੰ ਲੈ ਅਤੇ ਉਹ ਦੇ ਉੱਤੇ ਤੇਰੀ ਨਿਗਾਹ ਰਹੇ। ਉਹ ਦੇ ਨਾਲ ਕੋਈ ਬੁਰਿਆਈ ਨਾ ਕਰ ਪਰ ਜਿਵੇਂ ਉਹ ਤੈਨੂੰ ਬੋਲੇ ਉਹ ਦੇ ਨਾਲ ਤਿਵੇਂ ਹੀ ਕਰ

[13] ਸੋ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਅਤੇ ਖੁਸਰਿਆਂ ਦੇ ਚੌਧਰੀ ਨਬੂਸ਼ਜ਼ਬਾਜ ਅਤੇ ਨੇਰਗਲ-ਸ਼ਰਾਸਰ ਨਜੂਮੀਆਂ ਦੇ ਉਸਤਾਦ ਅਤੇ ਬਾਬਲ ਦੇ ਰਾਜਾ ਦੇ ਸਾਰੇ ਸਰਦਾਰਾਂ ਨੇ ਮਨੁੱਖ ਘੱਲੇ

[14] ਅਤੇ ਮਨੁੱਖ ਘੱਲ ਕੇ ਉਹਨਾਂ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚੋਂ ਲਿਆਂਦਾ ਅਤੇ ਉਹ ਨੂੰ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਦੇ ਹਵਾਲੇ ਕੀਤਾ। ਉਹ ਉਸ ਨੂੰ ਘਰ ਲੈ ਗਿਆ ਸੋ ਉਹ ਲੋਕਾਂ ਦੇ ਵਿਚਕਾਰ ਟਿਕਿਆ ਰਿਹਾ।

[15] ਤਾਂ ਯਿਰਮਿਯਾਹ ਕੋਲ ਯਹੋਵਾਹ ਦਾ ਬਚਨ ਆਇਆ ਜਦ ਉਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਬੰਦ ਸੀ ਕਿ

[16] ਜਾ, ਤੂੰ ਅਬਦ-ਮਲਕ ਕੂਸ਼ੀ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖ, ਮੇਰੀਆਂ ਗੱਲਾਂ ਇਸ ਸ਼ਹਿਰ ਦੇ ਬਾਰੇ ਬੁਰਿਆਈ ਲਈ ਹੋਣਗੀਆਂ ਪਰ ਭਲਿਆਈ ਲਈ ਨਹੀਂ ਅਤੇ ਉਹ ਉਸ ਦਿਨ ਤੇਰੇ ਸਾਹਮਣੇ ਪੂਰੀਆਂ ਹੋਣਗੀਆਂ

[17] ਉਸ ਦਿਨ ਮੈਂ ਤੈਨੂੰ ਛੱਡ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਤੂੰ ਉਹਨਾਂ ਮਨੁੱਖਾਂ ਦੇ ਹੱਥ ਵਿੱਚ ਨਾ ਦਿੱਤਾ ਜਾਵੇਗਾ ਜਿਹਨਾਂ ਦੇ ਅੱਗੋਂ ਤੂੰ ਭੈਅ ਖਾਂਦਾ ਹੈ

[18] ਮੈਂ ਤੈਨੂੰ ਜ਼ਰੂਰ ਛੁਡਾਵਾਂਗਾ ਅਤੇ ਤੂੰ ਤਲਵਾਰ ਨਾਲ ਨਾ ਡਿੱਗੇਂਗਾ ਸਗੋਂ ਤੇਰੀ ਜਾਨ ਤੇਰੇ ਲਈ ਲੁੱਟ ਦਾ ਮਾਲ ਹੋਵੇਗੀ ਕਿਉਂ ਜੋ ਤੂੰ ਮੇਰੇ ਉੱਤੇ ਭਰੋਸਾ ਰੱਖਿਆ, ਯਹੋਵਾਹ ਦਾ ਵਾਕ ਹੈ।

ਯਿਰਮਿਯਾਹ — Chapters