Skip to content
Opens in a new window
Listen to this chapter • 0:47

[1] ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ,

[2] “ਰਾਜ ਅਤੇ ਭੈਅ ਉਸ ਦੇ ਅੰਗ-ਸੰਗ ਹਨ, ਉਹ ਆਪਣੇ ਉੱਚਿਆਂ ਸਥਾਨਾਂ ਵਿੱਚ ਸੁੱਖ-ਸਾਂਦ ਕਾਇਮ ਕਰਦਾ ਹੈ।

[3] ਕੀ ਉਸ ਦੀਆਂ ਫੌਜਾਂ ਦੀ ਗਿਣਤੀ ਹੋ ਸਕਦੀ ਹੈ ਅਤੇ ਕੌਣ ਹੈ ਜਿਸ ਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ?

[4] ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ, ਅਤੇ ਇਸਤਰੀ ਦੁਆਰਾ ਜੰਮਿਆ ਕਿਵੇਂ ਨਿਰਮਲ ਹੋ ਸਕਦਾ ਹੈ?

[5] ਵੇਖ, ਉਸ ਦੀ ਨਿਗਾਹ ਵਿੱਚ ਚੰਦ ਵਿੱਚ ਵੀ ਚਮਕ ਨਹੀਂ, ਅਤੇ ਤਾਰੇ ਵੀ ਨਿਰਮਲ ਨਹੀਂ ਠਹਿਰਦੇ।

[6] ਫੇਰ ਮਨੁੱਖ ਕੀ ਹੈ, ਜਿਹੜਾ ਕੀੜਾ ਹੀ ਹੈ, ਆਦਮੀ ਦਾ ਪੁੱਤਰ, ਜਿਹੜਾ ਕਿਰਮ ਹੀ ਹੈ?”

ਅੱਯੂਬ — Chapters