Skip to content
Opens in a new window
Listen to this chapter • 2:02

[1] ਫੇਰ ਅਲੀਹੂ ਨੇ ਹੋਰ ਇਹ ਆਖਿਆ,

[2] “ਭਲਾ, ਤੂੰ ਇਸ ਨੂੰ ਠੀਕ ਸਮਝਦਾ ਹੈ, ਜੋ ਤੂੰ ਆਖਦਾ ਹੈਂ, ਮੇਰਾ ਧਰਮ ਪਰਮੇਸ਼ੁਰ ਨਾਲੋਂ ਵੱਧ ਹੈ?

[3] ਕਿਉਂ ਜੋ ਤੂੰ ਕਹਿੰਦਾ ਹੈ ਕਿ ਮੈਨੂੰ ਕੀ ਲਾਭ ਹੈ? ਮੈਨੂੰ ਪਾਪ ਕਰਨ ਜਾਂ ਨਾ ਕਰਨ ਨਾਲ ਕੀ ਫ਼ਰਕ ਪੈਂਦਾ ਹੈ?

[4] “ਮੈਂ ਤੈਨੂੰ ਅਤੇ ਤੇਰੇ ਸਾਥੀਆਂ ਨੂੰ ਇਕੱਠੇ ਉੱਤਰ ਦਿੰਦਾ ਹਾਂ।

[5] ਅਕਾਸ਼ ਵੱਲ ਤੱਕ ਅਤੇ ਵੇਖ, ਅਤੇ ਬੱਦਲਾਂ ਵੱਲ ਧਿਆਨ ਦੇ ਜੋ ਤੇਰੇ ਨਾਲੋਂ ਉੱਚੇ ਹਨ!

[6] ਜੇ ਤੂੰ ਪਾਪ ਕੀਤਾ ਤਾਂ ਤੂੰ ਪਰਮੇਸ਼ੁਰ ਉੱਤੇ ਕੀ ਅਸਰ ਪਾਉਂਦਾ ਹੈ, ਅਤੇ ਜੇ ਤੇਰੇ ਅਪਰਾਧ ਵੱਧ ਜਾਣ ਤਾਂ ਉਸ ਨੂੰ ਕੀ ਫ਼ਰਕ ਪੈਂਦਾ ਹੈ?

[7] ਜੇ ਤੂੰ ਧਰਮੀ ਹੈ ਤਾਂ ਤੂੰ ਉਹ ਨੂੰ ਕੀ ਦਿੰਦਾ ਹੈ, ਜਾਂ ਉਹ ਤੇਰੇ ਹੱਥੋਂ ਕੀ ਲੈਂਦਾ ਹੈ?

[8] ਤੇਰੀ ਬਦੀ ਤੇਰੇ ਜਿਹੇ ਮਨੁੱਖਾਂ ਲਈ ਹੈ, ਅਤੇ ਤੇਰੇ ਧਰਮ ਦਾ ਫਲ ਵੀ ਆਦਮ ਵੰਸ਼ੀਆਂ ਲਈ।

[9] “ਬਹੁਤ ਜ਼ੁਲਮ ਹੋਣ ਦੇ ਕਾਰਨ ਉਹ ਚਿੱਲਾਉਂਦੇ ਹਨ, ਜ਼ੋਰਾਵਰਾਂ ਦੀ ਭੁਜਾ ਦੇ ਬਲ ਦੇ ਕਾਰਨ ਉਹ ਦੁਹਾਈ ਦਿੰਦੇ ਹਨ।

[10] ਪਰ ਕੋਈ ਨਹੀਂ ਕਹਿੰਦਾ, ਪਰਮੇਸ਼ੁਰ ਮੇਰਾ ਸਿਰਜਣਹਾਰ ਕਿੱਥੇ ਹੈ, ਜਿਹੜਾ ਰਾਤ ਨੂੰ ਵੀ ਗੀਤ ਬਖ਼ਸ਼ਦਾ ਹੈ?

[11] ਜਿਹੜਾ ਸਾਨੂੰ ਧਰਤੀ ਦੇ ਪਸ਼ੂਆਂ ਨਾਲੋਂ ਅਤੇ ਅਕਾਸ਼ ਦੇ ਪੰਛੀਆਂ ਨਾਲੋਂ ਵਧੀਕ ਬੁੱਧ ਦਿੰਦਾ ਹੈ?

[12] ਉੱਥੇ ਉਹ ਦੁਹਾਈ ਦਿੰਦੇ ਹਨ ਪਰ ਉਹ ਉੱਤਰ ਨਹੀਂ ਦਿੰਦਾ, ਇਹ ਬੁਰਿਆਰ ਦੇ ਹੰਕਾਰ ਦੇ ਕਾਰਨ ਹੁੰਦਾ ਹੈ।

[13] ਪਰਮੇਸ਼ੁਰ ਸੱਚ-ਮੁੱਚ ਵਿਅਰਥ ਦੁਹਾਈ ਨਹੀਂ ਸੁਣਦਾ, ਅਤੇ ਸਰਬ ਸ਼ਕਤੀਮਾਨ ਉਸ ਉੱਤੇ ਧਿਆਨ ਨਹੀਂ ਕਰਦਾ,

[14] ਖ਼ਾਸ ਕਰਕੇ ਜਦ ਤੂੰ ਕਹਿੰਦਾ ਹੈ ਕਿ ਉਹ ਮੈਨੂੰ ਦਰਸ਼ਣ ਨਹੀਂ ਦਿੰਦਾ, ਇਹ ਮੁਕੱਦਮਾ ਉਹ ਦੇ ਅੱਗੇ ਹੈ ਅਤੇ ਤੂੰ ਉਹ ਦੀ ਉਡੀਕ ਵਿੱਚ ਹੈ!

[15] ਪਰ ਹੁਣੇ ਤਾਂ ਉਸ ਨੇ ਕ੍ਰੋਧ ਵਿੱਚ ਆ ਕੇ ਦੰਡ ਨਹੀਂ ਦਿੱਤਾ, ਅਤੇ ਹੰਕਾਰ ਉੱਤੇ ਬਹੁਤਾ ਚਿੱਤ ਨਹੀਂ ਲਾਇਆ,

[16] ਇਸੇ ਕਾਰਨ ਅੱਯੂਬ ਆਪਣਾ ਮੂੰਹ ਫੋਕੀਆਂ ਗੱਲਾਂ ਲਈ ਖੋਲ੍ਹਦਾ ਹੈ, ਅਤੇ ਬਿਨ੍ਹਾਂ ਸਮਝ ਗੱਲਾਂ ਨੂੰ ਵਧਾਉਂਦਾ ਹੈ।”

ਅੱਯੂਬ — Chapters