Skip to content
Opens in a new window
Listen to this chapter • 2:47

[1] ਫੇਰ ਯਹੋਵਾਹ ਨੇ ਅੱਯੂਬ ਨੂੰ ਇਹ ਵੀ ਆਖਿਆ,

[2] “ਕੀ ਝਗੜਾਲੂ ਸਰਬ ਸ਼ਕਤੀਮਾਨ ਨਾਲ ਲੜੇ? ਜਿਹੜਾ ਪਰਮੇਸ਼ੁਰ ਨਾਲ ਬਹਿਸ ਕਰਦਾ ਹੈ, ਉਹ ਉੱਤਰ ਦੇਵੇ!

[3] “ਤਦ ਅੱਯੂਬ ਨੇ ਯਹੋਵਾਹ ਨੂੰ ਉੱਤਰ ਦਿੱਤਾ

[4] ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ।

[5] ਇੱਕ ਵਾਰ ਮੈਂ ਬੋਲ ਚੁੱਕਿਆ, ਅਤੇ ਮੈਂ ਉੱਤਰ ਨਹੀਂ ਦੇਵਾਂਗਾ, ਸਗੋਂ ਦੋ ਵਾਰ ਅਤੇ ਹੁਣ ਮੈਂ ਕੁਝ ਹੋਰ ਨਾ ਆਖਾਂਗਾ!

[6] “ਅੱਗੋਂ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਵਿੱਚੋਂ ਉੱਤਰ ਦੇ ਕੇ ਆਖਿਆ,

[7] ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! ਮੈਂ ਤੈਥੋਂ ਸਵਾਲ ਕਰਾਂਗਾ, ਅਤੇ ਤੂੰ ਮੈਨੂੰ ਉੱਤਰ ਦੇ!

[8] “ਕੀ ਤੂੰ ਮੇਰੇ ਨਿਆਂ ਨੂੰ ਰੱਦ ਕਰੇਂਗਾ? ਕੀ ਤੂੰ ਮੈਨੂੰ ਦੋਸ਼ੀ ਠਹਿਰਾਵੇਂਗਾ ਤਾਂ ਜੋ ਤੂੰ ਨਿਰਦੋਸ਼ ਠਹਿਰੇਂ?

[9] ਕੀ ਤੇਰਾ ਬਲ ਪਰਮੇਸ਼ੁਰ ਵਰਗਾ ਹੈ, ਅਤੇ ਤੂੰ ਉਹ ਦੇ ਵਰਗੀ ਅਵਾਜ਼ ਨਾਲ ਗੱਜ ਸਕਦਾ ਹੈਂ?।

[10] ਆਪਣੇ ਆਪ ਨੂੰ ਮਹਿਮਾ ਤੇ ਪਰਤਾਪ ਨਾਲ ਸਜਾ, ਅਤੇ ਆਦਰ ਅਤੇ ਤੇਜ ਨੂੰ ਪਹਿਨ ਲੈ!

[11] ਆਪਣੇ ਕਹਿਰ ਦੇ ਹੜ੍ਹਾਂ ਨੂੰ ਵਗਾ ਦੇ, ਅਤੇ ਹਰੇਕ ਹੰਕਾਰੀ ਨੂੰ ਵੇਖ ਅਤੇ ਅਧੀਨ ਕਰ, -

[12] ਹਰੇਕ ਹੰਕਾਰੀ ਨੂੰ ਵੇਖ ਅਤੇ ਨੀਵਾਂ ਕਰ, ਅਤੇ ਦੁਸ਼ਟਾਂ ਨੂੰ ਉਹਨਾਂ ਦੇ ਥਾਂ ਵਿੱਚ ਮਿੱਧ ਸੁੱਟ!

[13] ਉਹਨਾਂ ਨੂੰ ਇਕੱਠੇ ਧੂੜ ਵਿੱਚ ਲੁਕਾ ਦੇ, ਓਹਲੇ ਵਿੱਚ ਉਹਨਾਂ ਦੇ ਮੂੰਹ ਬੰਨ੍ਹ ਦੇ,

[14] ਤਦ ਮੈਂ ਵੀ ਮੰਨ ਲਵਾਂਗਾ, ਕਿ ਤੇਰਾ ਸੱਜਾ ਹੱਥ ਤੈਨੂੰ ਬਚਾ ਸਕਦਾ ਹੈ!

[15] “ਜ਼ਰਾ ਦਰਿਆਈ ਘੋੜੇ ਨੂੰ ਵੇਖ, ਜਿਸ ਨੂੰ ਮੈਂ ਤੇਰੇ ਨਾਲ ਬਣਾਇਆ ਹੈ, ਉਹ ਬਲ਼ਦ ਵਾਂਗੂੰ ਘਾਹ ਖਾਂਦਾ ਹੈ।

[16] ਵੇਖ, ਉਹ ਦਾ ਬਲ ਉਹ ਦੀ ਕਮਰ ਵਿੱਚ ਹੈ, ਅਤੇ ਉਹ ਦਾ ਜ਼ੋਰ ਉਹ ਦੇ ਢਿੱਡ ਦੇ ਪੱਠਿਆਂ ਵਿੱਚ ਹੈ!

[17] ਉਹ ਆਪਣੀ ਪੂਛ ਦਿਆਰ ਵਾਂਗੂੰ ਹਿਲਾਉਂਦਾ ਹੈ, ਉਹ ਦੇ ਪੱਟਾਂ ਦੀਆਂ ਨਾੜਾਂ ਇੱਕ ਦੂਜੀ ਨਾਲ ਮਿਲੀਆਂ ਹੋਈਆਂ ਹਨ।

[18] ਉਹ ਦੀਆਂ ਹੱਡੀਆਂ ਪਿੱਤਲ ਦੀਆਂ ਨਾਲੀਆਂ ਹਨ, ਉਹ ਦੇ ਅੰਗ ਲੋਹੇ ਦੇ ਅਰਲਾਂ ਵਾਂਗੂੰ ਹਨ।

[19] ਉਹ ਪਰਮੇਸ਼ੁਰ ਦੇ ਕੰਮਾਂ ਦਾ ਅਰੰਭ ਹੈ, ਉਹ ਦਾ ਸਿਰਜਣਹਾਰ ਹੀ ਆਪਣੀ ਤਲਵਾਰ ਉਹ ਦੇ ਨੇੜੇ ਲਿਆ ਸਕਦਾ ਹੈ!

[20] ਪਹਾੜਾਂ ਉੱਤੇ ਉਸ ਦੇ ਲਈ ਚਾਰਾ ਮਿਲਦਾ ਹੈ, ਜਿੱਥੇ ਜੰਗਲ ਦੇ ਸਾਰੇ ਜਾਨਵਰ ਖੇਡਦੇ ਹਨ।

[21] ਕਮਲ ਦੇ ਫੁੱਲਾਂ ਹੇਠ ਅਤੇ ਕਾਨਿਆਂ ਤੇ ਖੋਭਿਆਂ ਦੀ ਓਟ ਦੇ ਹੇਠ ਉਹ ਲੇਟਦਾ ਹੈ।

[22] ਕਮਲ ਦੇ ਬੂਟੇ ਉਹ ਨੂੰ ਆਪਣੀ ਛਾਂ ਵਿੱਚ ਲੁਕਾ ਲੈਂਦੇ ਹਨ, ਨਾਲੇ ਦੀਆਂ ਬੈਂਤਾਂ ਉਹ ਨੂੰ ਘੇਰ ਲੈਂਦੀਆਂ ਹਨ।

[23] ਵੇਖ, ਜੇ ਦਰਿਆ ਰੋਹ ਵਿਖਾਵੇ, ਤਾਂ ਵੀ ਉਹ ਨਹੀਂ ਕੰਬਦਾ, ਭਾਵੇਂ ਯਰਦਨ ਮੂੰਹ ਤੱਕ ਚੜ੍ਹ ਜਾਵੇ, ਉਹ ਨਿਡਰ ਰਹਿੰਦਾ ਹੈ।

[24] ਉਹ ਦੇ ਵੇਖਦਿਆਂ ਕੌਣ ਉਹ ਨੂੰ ਫੜ੍ਹ ਸਕਦਾ ਹੈ, ਜਾਂ ਫੰਦਾ ਲਾ ਕੇ ਉਹ ਨੂੰ ਨੱਥ ਸਕਦਾ ਹੈ?”

ਅੱਯੂਬ — Chapters