Skip to content
Opens in a new window
Listen to this chapter • 1:32

[1] ਤਦ ਯੂਨਾਹ ਨੇ ਮੱਛੀ ਦੇ ਢਿੱਡ ਵਿੱਚੋਂ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਇਸ ਤਰ੍ਹਾਂ ਪ੍ਰਾਰਥਨਾ ਕੀਤੀ, -

[2] “ਮੈਂ ਆਪਣੇ ਔਖੇ ਸਮੇਂ ਵਿੱਚ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ, ਤੂੰ ਮੇਰੀ ਅਵਾਜ਼ ਸੁਣੀ।”

[3] “ਤੂੰ ਮੈਨੂੰ ਡੂੰਘਿਆਈ ਵਿੱਚ, ਸਮੁੰਦਰ ਦੀ ਤਹਿ ਵਿੱਚ ਸੁੱਟ ਦਿੱਤਾ, ਅਤੇ ਹੜ੍ਹਾਂ ਨੇ ਮੈਨੂੰ ਘੇਰ ਲਿਆ, ਤੇਰੀਆਂ ਸਾਰੀਆਂ ਲਹਿਰਾਂ ਅਤੇ ਤਰੰਗਾਂ ਮੇਰੇ ਉੱਤੋਂ ਲੰਘ ਗਈਆਂ।”

[4] ਤਦ ਮੈਂ ਕਿਹਾ, “ਮੈਂ ਤੇਰੀਆਂ ਅੱਖਾਂ ਤੋਂ ਦੂਰ ਸੁੱਟਿਆ ਗਿਆ ਹਾਂ, ਤਾਂ ਵੀ ਮੈਂ ਫੇਰ ਤੇਰੇ ਪਵਿੱਤਰ ਭਵਨ ਵੱਲ ਤੱਕਾਂਗਾ।

[5] “ਪਾਣੀਆਂ ਨੇ ਮੈਨੂੰ ਜਾਨ ਤੱਕ ਘੁੱਟ ਲਿਆ, ਡੁੰਘਿਆਈ ਨੇ ਚੁਫ਼ੇਰਿਓਂ ਮੈਨੂੰ ਘੇਰ ਲਿਆ, ਸਾਗਰੀ ਜਾਲ ਮੇਰੇ ਸਿਰ ਉੱਤੇ ਲਪੇਟਿਆ ਗਿਆ!

[6] “ਮੈਂ ਪਹਾੜਾਂ ਦੇ ਮੁੱਢਾਂ ਤੱਕ ਡੁੱਬ ਗਿਆ, ਧਰਤੀ ਦੀਆਂ ਪਰਤਾਂ ਨੇ ਸਦਾ ਦੇ ਲਈ ਮੈਨੂੰ ਢੱਕ ਲਿਆ, ਪਰ ਹੇ ਯਹੋਵਾਹ! ਮੇਰੇ ਪਰਮੇਸ਼ੁਰ ਤੂੰ ਮੇਰੀ ਜਾਨ ਨੂੰ ਟੋਭੇ ਵਿੱਚੋਂ ਉੱਪਰ ਲਿਆਇਆ।

[7] “ਜਿਸ ਵੇਲੇ ਮੇਰਾ ਮਨ ਮੇਰੇ ਵਿੱਚ ਡੁੱਬ ਗਿਆ, ਤਦ ਮੈਂ ਯਹੋਵਾਹ ਨੂੰ ਯਾਦ ਕੀਤਾ, ਅਤੇ ਮੇਰੀ ਪ੍ਰਾਰਥਨਾ ਤੇਰੇ ਕੋਲ ਤੇਰੇ ਪਵਿੱਤਰ ਭਵਨ ਵਿੱਚ ਪਹੁੰਚ ਗਈ।

[8] “ਜਿਹੜੇ ਵਿਅਰਥ ਮੂਰਤੀਆਂ ਨੂੰ ਮੰਨਦੇ ਹਨ, ਉਹ ਪਰਮੇਸ਼ੁਰ ਦੀ ਦਯਾ ਨੂੰ ਛੱਡ ਬੈਠੇ ਹਨ।

[9] “ਪਰ ਮੈਂ ਉੱਚੀ ਆਵਾਜ਼ ਨਾਲ ਧੰਨਵਾਦ ਕਰਦੇ ਹੋਏ ਤੇਰੇ ਅੱਗੇ ਬਲੀ ਚੜ੍ਹਾਵਾਂਗਾ, ਮੈਂ ਜੋ ਕੁਝ ਸੁੱਖਣਾ ਸੁੱਖੀ ਉਸ ਨੂੰ ਪੂਰੀ ਕਰਾਂਗਾ, ਬਚਾਉ ਯਹੋਵਾਹ ਵੱਲੋਂ ਹੀ ਹੈ।”

[10] ਤਦ ਯਹੋਵਾਹ ਨੇ ਮੱਛੀ ਨੂੰ ਆਗਿਆ ਦਿੱਤੀ ਅਤੇ ਉਸ ਨੇ ਯੂਨਾਹ ਨੂੰ ਸਮੁੰਦਰ ਦੇ ਕੰਢੇ ਉੱਤੇ ਉਗਲ ਦਿੱਤਾ।

ਯੂਨਾਹ — Chapters