Skip to content
Opens in a new window
Listen to this chapter • 3:01

[1] ਉਹ ਗਿਆਨ ਨਾਲ ਪ੍ਰੀਤ ਰੱਖਦਾ ਹੈ, ਪਰ ਜੋ ਤਾੜਨਾ ਨੂੰ ਬੁਰਾ ਜਾਣਦਾ ਹੈ ਉਹ ਪਸ਼ੂ ਵਰਗਾ ਹੈ।

[2] ਭਲੇ ਮਨੁੱਖ ਤੋਂ ਯਹੋਵਾਹ ਪਰਸੰਨ ਹੁੰਦਾ ਹੈ, ਪਰ ਬੁਰੀਆਂ ਜੁਗਤਾਂ ਬਣਾਉਣ ਵਾਲੇ ਨੂੰ ਉਹ ਦੋਸ਼ੀ ਠਹਿਰਾਉਂਦਾ ਹੈ।

[3] ਦੁਸ਼ਟਤਾ ਨਾਲ ਕੋਈ ਮਨੁੱਖ ਸਥਿਰ ਨਹੀਂ ਹੁੰਦਾ, ਪਰ ਧਰਮੀਆਂ ਦੀ ਜੜ੍ਹ ਕਦੀ ਪੁੱਟੀ ਨਾ ਜਾਵੇਗੀ।

[4] ਨੇਕ ਇਸਤਰੀ ਆਪਣੇ ਪਤੀ ਦਾ ਮੁਕਟ ਹੈ, ਪਰ ਖੱਜਲ ਕਰਨ ਵਾਲੀ ਉਹ ਦੀ ਹੱਡੀਆਂ ਦਾ ਸਾੜਾ ਹੈ।

[5] ਧਰਮੀਆਂ ਦੀਆਂ ਯੋਜਨਾਵਾਂ ਤਾਂ ਨਿਆਂ ਵਾਲੀਆਂ ਹੁੰਦੀਆਂ ਹਨ, ਪਰ ਦੁਸ਼ਟਾਂ ਦੀਆਂ ਜੁਗਤਾਂ ਛਲ ਦੀਆਂ ਹੁੰਦੀਆਂ ਹਨ।

[6] ਦੁਸ਼ਟਾਂ ਦੀਆਂ ਗੱਲਾਂ ਖ਼ੂਨ ਕਰਨ ਲਈ ਘਾਤ ਲਾਉਣ ਦੇ ਵਿਖੇ ਹੁੰਦੀਆਂ ਹਨ, ਪਰ ਸਚਿਆਰਾਂ ਦੇ ਬੋਲ ਉਹਨਾਂ ਨੂੰ ਛੁਡਾ ਲੈਂਦੇ ਹਨ।

[7] ਦੁਸ਼ਟ ਪਟਕੇ ਜਾਂਦੇ ਹਨ ਅਤੇ ਉਹ ਰਹਿੰਦੇ ਹੀ ਨਹੀਂ, ਪਰ ਧਰਮੀਆਂ ਦਾ ਘਰ ਸਥਿਰ ਰਹੇਗਾ।

[8] ਮਨੁੱਖ ਦੀ ਪ੍ਰਸੰਸਾ ਉਸ ਦੀ ਬੁੱਧ ਦੇ ਅਨੁਸਾਰ ਹੁੰਦੀ ਹੈ, ਪਰ ਪੁੱਠੀ ਸੋਚ ਵਾਲਾ ਮਨੁੱਖ ਤੁੱਛ ਸਮਝਿਆ ਜਾਂਦਾ ਹੈ।

[9] ਜੋ ਰੋਟੀਓਂ ਵੀ ਤੰਗ ਹੈ ਅਤੇ ਵਡਿਆਈ ਮਾਰਦਾ ਹੈ, ਉਸ ਨਾਲੋਂ ਉਹ ਛੋਟਾ ਮਨੁੱਖ ਚੰਗਾ ਹੈ, ਜਿਸ ਦੇ ਕੋਲ ਦਾਸ ਹੈ।

[10] ਧਰਮੀ ਆਪਣੇ ਪਸ਼ੂ ਦੇ ਪ੍ਰਾਣਾਂ ਦੀ ਵੀ ਸੁੱਧ ਰੱਖਦਾ ਹੈ, ਪਰ ਦੁਸ਼ਟ ਦੀ ਦਯਾ ਵੀ ਨਿਰਦਈ ਹੀ ਹੁੰਦੀ ਹੈ।

[11] ਜਿਹੜਾ ਆਪਣੇ ਖੇਤ ਨੂੰ ਦੱਬ ਕੇ ਵਾਹੁੰਦਾ ਹੈ, ਉਹ ਰੱਜ ਕੇ ਖਾਵੇਗਾ, ਪਰ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।

[12] ਦੁਸ਼ਟ ਬੁਰਿਆਰਾਂ ਦੇ ਮਾਲ ਲਈ ਲੋਚਦਾ ਹੈ, ਪਰ ਧਰਮੀਆਂ ਦੀ ਜੜ੍ਹ ਫਲਦੀ ਹੈ।

[13] ਬੁਰਿਆਰ ਆਪਣੀਆਂ ਗੱਲਾਂ ਦੇ ਅਪਰਾਧ ਨਾਲ ਫਸ ਜਾਂਦਾ ਹੈ, ਪਰ ਧਰਮੀ ਦੁੱਖ ਤੋਂ ਬਚ ਨਿੱਕਲਦਾ ਹੈ।

[14] ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ ਅਤੇ ਜਿਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ ਹੁੰਦੀ ਹੈ।

[15] ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੁੰਦੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।

[16] ਮੂਰਖ ਦਾ ਗੁੱਸਾ ਝੱਟ ਪ੍ਰਗਟ ਹੋ ਜਾਂਦਾ ਹੈ, ਪਰ ਸਿਆਣਾ ਨਿਰਾਦਰ ਨੂੰ ਅਣਦੇਖਿਆ ਕਰ ਦਿੰਦਾ ਹੈ।

[17] ਜਿਹੜਾ ਸੱਚੀ ਗਵਾਹੀ ਦਿੰਦਾ ਹੈ ਉਹ ਸੱਚ ਬੋਲਦਾ ਹੈ, ਪਰ ਝੂਠਾ ਗਵਾਹ ਛਲ ਨੂੰ ਪ੍ਰਗਟ ਕਰਦਾ ਹੈ।

[18] ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ।

[19] ਸਚਿਆਈ ਸਦਾ ਬਣੀ ਰਹੇਗੀ, ਪਰ ਝੂਠ ਪਲ ਭਰ ਦਾ ਹੁੰਦਾ ਹੈ।

[20] ਬੁਰੀਆਂ ਜੁਗਤਾਂ ਕਰਨ ਵਾਲਿਆਂ ਦੇ ਮਨ ਵਿੱਚ ਛਲ ਹੁੰਦਾ ਹੈ, ਪਰ ਸ਼ਾਂਤੀ ਦੇ ਸਲਾਹਕਾਰਾਂ ਲਈ ਅਨੰਦ ਹੁੰਦਾ ਹੈ।

[21] ਧਰਮੀ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਪਰ ਦੁਸ਼ਟ ਬਿਪਤਾ ਨਾਲ ਭਰੇ ਰਹਿੰਦੇ ਹਨ।

[22] ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰ ਹਨ, ਉਹ ਉਹਨਾਂ ਨੂੰ ਪਸੰਦ ਕਰਦਾ ਹੈ।

[23] ਸਿਆਣਾ ਮਨੁੱਖ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪ੍ਰਚਾਰ ਕਰਦਾ ਹੈ।

[24] ਉੱਦਮੀ ਲੋਕ ਉੱਚੇ ਕੀਤੇ ਜਾਣਗੇ, ਪਰ ਆਲਸੀ ਬੇਗਾਰੀ ਕਰਨ ਵਾਲਾ ਬਣੇਗਾ।

[25] ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।

[26] ਧਰਮੀ ਆਪਣੇ ਗੁਆਂਢੀ ਨੂੰ ਸਹੀ ਰਾਹ ਦੱਸਦਾ ਹੈ, ਪਰ ਦੁਸ਼ਟ ਦੀ ਚਾਲ ਉਹ ਨੂੰ ਭਟਕਾ ਦਿੰਦੀ ਹੈ।

[27] ਆਲਸੀ ਮਨੁੱਖ ਸ਼ਿਕਾਰ ਕਰਕੇ ਉਹ ਨੂੰ ਭੁੰਨਦਾ ਵੀ ਨਹੀਂ, ਪਰ ਉੱਦਮੀ ਮਨੁੱਖ ਨੂੰ ਅਨਮੋਲ ਪਦਾਰਥ ਮਿਲਦੇ ਹਨ।

[28] ਧਰਮ ਦੇ ਰਾਹ ਵਿੱਚ ਜੀਵਨ ਮਿਲਦਾ ਹੈ, ਅਤੇ ਉਹ ਦੇ ਮਾਰਗਾਂ ਵਿੱਚ ਮੌਤ ਦਾ ਪਤਾ ਵੀ ਨਹੀਂ।

ਕਹਾਉਤਾਂ — Chapters