Skip to content
Opens in a new window
Listen to this chapter • 1:17

[1] ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ।

[2] ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ।

[3] ਉਹ ਦੀ ਕਰਨੀ ਤੇਜ ਅਤੇ ਉਪਮਾ ਹੈ, ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।

[4] ਉਹ ਨੇ ਆਪਣੇ ਅਚਰਜ਼ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ।

[5] ਉਹ ਨੇ ਆਪਣੇ ਡਰਨ ਵਾਲਿਆਂ ਨੂੰ ਖਾਣਾ ਦਿੱਤਾ, ਉਹ ਆਪਣੇ ਨੇਮ ਨੂੰ ਸਦਾ ਲਈ ਚੇਤੇ ਰੱਖੇਗਾ।

[6] ਉਹ ਨੇ ਆਪਣੇ ਕੰਮਾਂ ਦਾ ਬਲ ਆਪਣੀ ਪਰਜਾ ਨੂੰ ਵਿਖਾਇਆ, ਜਦੋਂ ਉਹ ਨੇ ਉਨ੍ਹਾਂ ਨੂੰ ਕੌਮਾਂ ਦੀ ਮਿਰਾਸ ਦਿੱਤੀ।

[7] ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਂ ਦੇ ਹਨ, ਉਹ ਦੇ ਫ਼ਰਮਾਨ ਵਫ਼ਾਦਾਰੀ ਦੇ ਹਨ।

[8] ਓਹ ਸਦਾ ਹੀ ਅਟੱਲ ਰਹਿਣਗੇ, ਓਹ ਸਚਿਆਈ ਤੇ ਸਿਧਿਆਈ ਨਾਲ ਕੀਤੇ ਗਏ ਹਨ।

[9] ਉਹ ਨੇ ਆਪਣੀ ਪਰਜਾ ਲਈ ਛੁਟਕਾਰਾ ਭੇਜਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈਅ ਦਾਇਕ ਹੈ!

[10] ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।

ਜ਼ਬੂਰ — Chapters