[1] ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ।
[2] ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਰਾਂ ਦੀ ਪੀੜ੍ਹੀ ਮੁਬਾਰਕ ਹੋਵੇਗੀ।
[3] ਧਨ ਦੌਲਤ ਉਹ ਦੇ ਘਰ ਵਿੱਚ ਹੈ ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।
[4] ਸਚਿਆਰਾਂ ਲਈ ਅਨ੍ਹੇਰੇ ਵਿੱਚ ਚਾਨਣ ਚੜ੍ਹ ਆਉਂਦਾ ਹੈ, ਉਹਨਾਂ ਲਈ ਜੋ ਦਯਾਲੂ, ਕਿਰਪਾਲੂ ਤੇ ਧਰਮੀ ਹਨ।
[5] ਉਸ ਮਨੁੱਖ ਦਾ ਭਲਾ ਹੁੰਦਾ ਹੈ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ, ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ।
[6] ਉਹ ਕਦੀ ਵੀ ਨਾ ਡੋਲੇਗਾ, ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ।
[7] ਉਹ ਬੁਰੀ ਖ਼ਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ।
[8] ਉਹ ਦਾ ਮਨ ਤਕੜਾ ਹੈ, ਉਹ ਨਾ ਡੋਲੇਗਾ, ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ (ਆਪਣੀ ਜਿੱਤ) ਨਾ ਵੇਖੇ।
[9] ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ, ਉਹ ਦਾ ਸਿੰਗ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।
[10] ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ, ਦੰਦ ਪੀਹ ਪੀਹ ਕੇ ਉਹ ਗਲ਼ ਜਾਵੇਗਾ, ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ।