Skip to content
Opens in a new window
Listen to this chapter • 0:53

[1] ਜਦ ਇਸਰਾਏਲ ਮਿਸਰ ਵਿੱਚੋਂ ਨਿੱਕਲਿਆ, ਯਾਕੂਬ ਦਾ ਘਰਾਣਾ ਇੱਕ ਓਪਰੀ ਬੋਲੀ ਦੇ ਲੋਕਾਂ ਤੋਂ,

[2] ਤਾਂ ਯਹੂਦਾਹ ਉਹ ਦਾ ਪਵਿੱਤਰ ਸਥਾਨ, ਇਸਰਾਏਲ ਉਹ ਦਾ ਰਾਜ ਹੋਇਆ।

[3] ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ!

[4] ਪਰਬਤ ਛੱਤ੍ਰਿਆਂ ਵਾਂਗੂੰ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਗੂੰ।

[5] ਹੇ ਸਮੁੰਦਰ, ਤੈਨੂੰ ਕੀ ਹੋਇਆ ਕਿ ਤੂੰ ਨੱਠਦਾ ਹੈਂ? ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂ?

[6] ਹੇ ਪਹਾੜੋ, ਤੁਸੀਂ ਛੱਤ੍ਰਿਆਂ ਵਾਂਗੂੰ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਗੂੰ ਕਿਉਂ ਟੱਪਦੇ ਹੋ?

[7] ਹੇ ਧਰਤੀ, ਪ੍ਰਭੂ ਦੇ ਹਜ਼ੂਰ, ਯਾਕੂਬ ਦੇ ਪਰਮੇਸ਼ੁਰ ਦੇ ਸਨਮੁਖ ਕੰਬ,

[8] ਜਿਸ ਨੇ ਚੱਟਾਨ ਨੂੰ ਪਾਣੀ ਦਾ ਛੰਭ, ਚਕਮਕ ਦੇ ਪੱਥਰ ਨੂੰ ਪਾਣੀ ਦਾ ਚਸ਼ਮਾ ਬਣਾ ਛੱਡਿਆ ਹੈ।

ਜ਼ਬੂਰ — Chapters