Skip to content
Opens in a new window
Listen to this chapter • 2:04

[1] ਸਾਨੂੰ ਨਹੀਂ, ਹੇ ਯਹੋਵਾਹ, ਸਾਨੂੰ ਨਹੀਂ, ਸਗੋਂ ਆਪਣੇ ਹੀ ਨਾਮ ਨੂੰ ਆਪਣੀ ਦਯਾ ਤੇ ਸਚਿਆਈ ਦੇ ਕਾਰਨ ਵਡਿਆਈ ਦੇ!

[2] ਕੌਮਾਂ ਇਉਂ ਆਖਣ, ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ?

[3] ਸਾਡਾ ਪਰਮੇਸ਼ੁਰ ਸਵਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ।

[4] ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ।

[5] ਉਨ੍ਹਾਂ ਦੇ ਮੂੰਹ ਤਾਂ ਹਨ ਪਰ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,

[6] ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਉਨ੍ਹਾਂ ਦੇ ਨੱਕ ਤਾਂ ਹਨ ਪਰ ਓਹ ਸੁੰਘਦੇ ਨਹੀਂ,

[7] ਉਨ੍ਹਾਂ ਦੇ ਹੱਥ ਵੀ ਹਨ ਪਰ ਓਹ ਫੜ੍ਹਦੇ ਨਹੀਂ, ਉਨ੍ਹਾਂ ਦੇ ਪੈਰ ਵੀ ਹਨ ਪਰ ਓਹ ਚੱਲਦੇ ਨਹੀਂ, ਨਾ ਓਹ ਆਪਣੇ ਸੰਘ ਤੋਂ ਹੁੰਗਾਰਾ ਭਰਦੇ ਹਨ!

[8] ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ।

[9] ਹੇ ਇਸਰਾਏਲ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।

[10] ਹੇ ਹਾਰੂਨ ਦੇ ਘਰਾਣੇ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।

[11] ਹੇ ਯਹੋਵਾਹ ਤੋਂ ਡਰਨ ਵਾਲਿਓ, ਯਹੋਵਾਹ ਉੱਤੇ ਭਰੋਸਾ ਰੱਖੋ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।

[12] ਯਹੋਵਾਹ ਨੇ ਸਾਨੂੰ ਚੇਤੇ ਰੱਖਿਆ ਹੈ, ਉਹ ਬਰਕਤ ਦੇਵੇਗਾ, ਉਹ ਇਸਰਾਏਲ ਦੇ ਘਰਾਣੇ ਨੂੰ ਬਰਕਤ ਦੇਵੇਗਾ, ਉਹ ਹਾਰੂਨ ਦੇ ਘਰਾਣੇ ਨੂੰ ਬਰਕਤ ਦੇਵੇਗਾ!

[13] ਉਹ ਯਹੋਵਾਹ ਤੋਂ ਡਰਨ ਵਾਲਿਆਂ ਨੂੰ ਬਰਕਤ ਦੇਵੇਗਾ, ਕੀ ਛੋਟੇ ਕੀ ਵੱਡੇ!

[14] ਯਹੋਵਾਹ ਤੁਹਾਨੂੰ ਵਧਾਈ ਜਾਵੇ, ਤੁਹਾਨੂੰ ਤੇ ਤੁਹਾਡੇ ਬਾਲਕਾਂ ਨੂੰ ਵੀ!

[15] ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ, ਜਿਹੜਾ ਅਕਾਸ਼ ਤੇ ਧਰਤੀ ਦਾ ਸਿਰਜਣਹਾਰ ਹੈ।

[16] ਅਕਾਸ਼ ਯਹੋਵਾਹ ਦੇ ਅਕਾਸ਼ ਹਨ, ਪਰ ਧਰਤੀ ਉਹ ਨੇ ਮਨੁੱਖ ਮਾਤਰ ਦੇ ਵੰਸ਼ ਨੂੰ ਦਿੱਤੀ ਹੈ।

[17] ਮੁਰਦੇ ਯਹੋਵਾਹ ਦੀ ਉਸਤਤ ਨਹੀਂ ਕਰਦੇ, ਨਾ ਓਹ ਸਾਰੇ ਜਿਹੜੇ ਖਮੋਸ਼ੀ ਵਿੱਚ ਉਤਰ ਗਏ ਹਨ।

[18] ਪਰ ਅਸੀਂ ਯਹੋਵਾਹ ਨੂੰ ਮੁਬਾਰਕ ਆਖਾਂਗਾ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ। ਹਲਲੂਯਾਹ!।

ਜ਼ਬੂਰ — Chapters