Skip to content
Opens in a new window
Listen to this chapter • 1:09

[1] ਹੇ ਯਹੋਵਾਹ, ਬਚਾ ਲੈ ਕਿਉਂ ਜੋ ਧਰਮੀ ਜਨ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਵਫ਼ਾਦਾਰ ਜਾਂਦੇ ਰਹੇ ਹਨ।

[2] ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ-ਦਿਲੀ ਨਾਲ ਗੱਲਾਂ ਕਰਦੇ ਹਨ।

[3] ਯਹੋਵਾਹ ਸਾਰੇ ਚੋਪੜੇ ਬੁੱਲ੍ਹਾਂ ਨੂੰ ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ, ਵੱਢ ਸੁੱਟੇਗਾ।

[4] ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ?

[5] ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ।

[6] ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ।

[7] ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਖਿਆ ਕਰੇਂਗਾ, ਤੂੰ ਉਨ੍ਹਾਂ ਨੂੰ ਇਸ ਪੀੜੀ ਤੋਂ ਸਦਾ ਤੱਕ ਬਚਾਈ ਰੱਖੇਂਗਾ।

[8] ਦੁਸ਼ਟ ਚਾਰ ਚੁਫ਼ੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ਼ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ।

ਜ਼ਬੂਰ — Chapters