Skip to content
Opens in a new window
Listen to this chapter • 0:47

[1] ਆਪਣੀ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਉਸਨੇ ਮੈਨੂੰ ਉੱਤਰ ਦਿੱਤਾ।

[2] ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ!

[3] ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇ?

[4] ਸੂਰਮੇ ਦੇ ਤਿੱਖੇ ਤੀਰ, ਝਾੜੀ ਦੇ ਅੰਗਿਆਰੇ ਨਾਲ ਉਹ ਤੈਨੂੰ ਸਜ਼ਾ ਦੇਵੇਗਾ!

[5] ਹਾਏ ਮੈਨੂੰ ਜੋ ਮੈਂ ਮੇਸ਼ੇਕ ਵਿੱਚ ਰਹਿੰਦਾ, ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ!

[6] ਮੇਰੀ ਜਾਨ ਨੂੰ ਮੇਲ ਦੇ ਵੈਰੀ ਨਾਲ ਬਹੁਤ ਸਮੇਂ ਤੱਕ ਵੱਸਣਾ ਪਿਆ।

[7] ਮੈਂ ਮੇਲ ਚਾਹੁੰਦਾ ਹਾਂ, ਪਰ ਜਦ ਮੈਂ ਬੋਲਦਾ ਹਾਂ, ਉਹ ਲੜਾਈ ਚਾਹੁੰਦੇ ਹਨ!

ਜ਼ਬੂਰ — Chapters