Skip to content
Opens in a new window
Listen to this chapter • 0:50

[1] ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀ?

[2] ਮੇਰੀ ਸਹਾਇਤਾ ਯਹੋਵਾਹ ਵੱਲੋਂ ਹੈ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।

[3] ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ, ਤੇਰਾ ਰਾਖ਼ਾ ਨਾ ਉਂਘਲਾਵੇਗਾ,

[4] ਵੇਖ, ਇਸਰਾਏਲ ਦਾ ਰਾਖ਼ਾ ਨਾ ਉਂਘਲਾਵੇਗਾ ਨਾ ਸੌਵੇਂਗਾ!

[5] ਯਹੋਵਾਹ ਤੇਰਾ ਰਾਖ਼ਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ।

[6] ਨਾ ਦਿਨੇ ਸੂਰਜ ਤੈਨੂੰ ਮਾਰੇਗਾ, ਨਾ ਰਾਤੀਂ ਚੰਦਰਮਾ।

[7] ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ, ਉਹ ਤੇਰੀ ਜਾਨ ਦੀ ਰਾਖੀ ਕਰੇਗਾ।

[8] ਯਹੋਵਾਹ ਤੇਰੇ ਅੰਦਰ-ਬਾਹਰ ਆਉਣ ਜਾਣ ਵਿੱਚ ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਰੱਖਿਆ ਕਰੇਗਾ!

ਜ਼ਬੂਰ — Chapters