Skip to content
Opens in a new window
Listen to this chapter • 0:49

[1] ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ!

[2] ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!

[3] ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!

[4] ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ!

[5] ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ।

[6] ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!

ਜ਼ਬੂਰ — Chapters