Skip to content
Opens in a new window
Listen to this chapter • 0:52

[1] ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।

[2] ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।

[3] ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ,

[4] ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਤਿਵੇਂ ਜਵਾਨੀ ਦੇ ਪੁੱਤਰ ਹਨ,

[5] ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!

ਜ਼ਬੂਰ — Chapters