Skip to content
Opens in a new window
Listen to this chapter • 0:48

[1] ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ!

[2] ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ।

[3] ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ।

[4] ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ।

[5] ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ,

[6] ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ! ਇਸਰਾਏਲ ਉੱਤੇ ਸਲਾਮਤੀ ਹੋਵੇ।

ਜ਼ਬੂਰ — Chapters