Skip to content
Opens in a new window
Listen to this chapter • 0:55

[1] ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਇਸਰਾਏਲ ਇਹ ਆਖੇ,

[2] ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਪਰ ਉਹ ਮੇਰੇ ਉੱਤੇ ਪਰਬਲ ਨਾ ਹੋ ਸਕੇ!

[3] ਹਾਲ੍ਹੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮੇ-ਲੰਮੇ ਸਿਆੜ ਕੱਢੇ!

[4] ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦੀ ਗੁਲਾਮੀ ਤੋਂ ਅਜ਼ਾਦ ਕੀਤਾ l

[5] ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਉਹ ਸ਼ਰਮਿੰਦੇ ਹੋ ਕੇ ਪਛਾੜੇ ਜਾਣ!

[6] ਉਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਵਧਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ,

[7] ਜਿਸ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ,

[8] ਅਤੇ ਲੰਘਣ ਵਾਲੇ ਨਹੀਂ ਆਖਦੇ, “ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ।”

ਜ਼ਬੂਰ — Chapters