Skip to content
Opens in a new window
Listen to this chapter • 2:27

[1] ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ।

[2] ਦੇਵਤਿਆਂ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ।

[3] ਪ੍ਰਭੂਆਂ ਦੇ ਪ੍ਰਭੂ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ।

[4] ਉਸੇ ਦਾ ਜੋ ਇਕੱਲਾ ਹੀ ਵੱਡੇ-ਵੱਡੇ ਅਚਰਜਾਂ ਨੂੰ ਕਰਦਾ ਹੈ, ਉਹ ਦੀ ਦਯਾ ਸਦਾ ਦੀ ਹੈ,

[5] ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,

[6] ਉਸੇ ਦਾ ਜਿਸ ਨੇ ਧਰਤੀ ਨੂੰ ਪਾਣੀਆਂ ਉੱਤੇ ਫੈਲਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,

[7] ਉਸੇ ਦਾ ਜਿਸ ਨੇ ਵੱਡੀਆਂ-ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਸਦਾ ਦੀ ਹੈ,

[8] ਸੂਰਜ ਨੂੰ ਕਿ ਉਹ ਦਿਨ ਉੱਤੇ ਰਾਜ ਕਰੇ, ਉਹ ਦੀ ਦਯਾ ਸਦਾ ਦੀ ਹੈ,

[9] ਚੰਦਰਮਾਂ ਤੇ ਤਾਰਿਆਂ ਨੂੰ ਕਿ ਓਹ ਰਾਤ ਉੱਤੇ ਰਾਜ ਕਰਨ, ਉਹ ਦੀ ਦਯਾ ਸਦਾ ਦੀ ਹੈ,

[10] ਉਸੇ ਦਾ ਜਿਸ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,

[11] ਅਤੇ ਇਸਰਾਏਲ ਨੂੰ ਉਨ੍ਹਾਂ ਦੇ ਵਿੱਚ ਕੱਢ ਲਿਆਇਆ, ਉਹ ਦੀ ਦਯਾ ਸਦਾ ਦੀ ਹੈ,

[12] ਤਕੜੇ ਹੱਥ ਤੇ ਪਸਾਰੀ ਹੋਈ ਬਾਂਹ ਨਾਲ, ਉਹ ਦੀ ਦਯਾ ਸਦਾ ਦੀ ਹੈ,

[13] ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,

[14] ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਲੰਘਾ ਲਿਆ, ਉਹ ਦੀ ਦਯਾ ਸਦਾ ਦੀ ਹੈ,

[15] ਅਤੇ ਫ਼ਿਰਊਨ ਤੇ ਉਹ ਦੀ ਫੌਜ ਨੂੰ ਲਾਲ ਸਮੁੰਦਰ ਵਿੱਚ ਝਾੜ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,

[16] ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਦੇ ਵਿੱਚ ਲਈ ਤੁਰਿਆ, ਉਹ ਦੀ ਦਯਾ ਸਦਾ ਦੀ ਹੈ,

[17] ਉਸੇ ਦਾ ਜਿਸ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,

[18] ਅਤੇ ਤੇਜਵਾਨ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,

[19] ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਉਹ ਦੀ ਦਯਾ ਸਦਾ ਦੀ ਹੈ,

[20] ਬਾਸ਼ਾਨ ਦੇ ਰਾਜੇ ਓਗ ਨੂੰ, ਉਹ ਦੀ ਦਯਾ ਸਦਾ ਦੀ ਹੈ,

[21] ਅਤੇ ਉਨ੍ਹਾਂ ਦੇ ਦੇਸ ਨੂੰ ਮਿਲਖ਼ ਵਿੱਚ ਦੇ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,

[22] ਆਪਣੇ ਦਾਸ ਇਸਰਾਏਲ ਦੀ ਮਿਲਖ਼ ਵਿੱਚ, ਉਹ ਦੀ ਦਯਾ ਸਦਾ ਦੀ ਹੈ,

[23] ਜਿਸ ਸਾਡੇ ਮੰਦੇ ਹਾਲ ਵਿੱਚ ਸਾਨੂੰ ਚੇਤੇ ਕੀਤਾ, ਉਹ ਦੀ ਦਯਾ ਸਦਾ ਦੀ ਹੈ,

[24] ਅਤੇ ਸਾਨੂੰ ਸਾਡੇ ਵਿਰੋਧੀਆਂ ਤੋਂ ਛੁਡਾਇਆ, ਉਹ ਦੀ ਦਯਾ ਸਦਾ ਦੀ ਹੈ,

[25] ਜੋ ਸਭ ਜੀਵਾਂ ਨੂੰ ਰੋਟੀ ਦਿੰਦਾ ਹੈ, ਉਹ ਦੀ ਦਯਾ ਸਦਾ ਦੀ ਹੈ,

[26] ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ!।

ਜ਼ਬੂਰ — Chapters