Skip to content
Opens in a new window
Listen to this chapter • 1:46

[1] ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ,

[2] ਜਿਹੜੇ ਆਪਣੇ ਦਿਲਾਂ ਵਿੱਚ ਬੁਰੇ ਉਪੱਦਰ ਸੋਚਦੇ ਹਨ, ਅਤੇ ਸਾਰਾ ਦਿਨ ਲੜਾਈਆਂ ਛੇੜਦੇ ਹਨ!

[3] ਉਨ੍ਹਾਂ ਨੇ ਨਾਗ ਵਾਂਗੂੰ ਆਪਣੀਆਂ ਜੀਭਾਂ ਨੂੰ ਤਿੱਖਿਆਂ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲ੍ਹਾਂ ਦੇ ਹੇਠ ਹੈ!।

[4] ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ!

[5] ਹੰਕਾਰੀਆਂ ਨੇ ਮੇਰੇ ਲਈ ਫੰਦਾ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ਼ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ। ਸਲਹ।

[6] ਮੈਂ ਯਹੋਵਾਹ ਨੂੰ ਆਖਿਆ, ਤੂੰ ਮੇਰਾ ਪਰਮੇਸ਼ੁਰ ਹੈਂ, ਹੇ ਯਹੋਵਾਹ, ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਕੰਨ ਲਾ!

[7] ਹੇ ਪ੍ਰਭੂ, ਮੇਰੇ ਬਲਵਾਨ ਬਚਾਓ, ਰਣ ਦੇ ਦਿਨ ਮੈਂ ਸਿਰ ਨੂੰ ਬਚਾਏ ਰੱਖਦਾ ਹੈ!

[8] ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇ, ਓਹ ਘਮੰਡ ਨਾ ਕਰਨ!। ਸਲਹ।

[9] ਜਿਹੜੇ ਮੇਰੇ ਆਲੇ-ਦੁਆਲੇ ਹਨ, ਉਨ੍ਹਾਂ ਦੇ ਬੁੱਲ੍ਹਾਂ ਦੀ ਸ਼ਰਾਰਤ ਉਨ੍ਹਾਂ ਦੇ ਹੀ ਸਿਰ ਤੇ ਪਵੇ!

[10] ਉਨ੍ਹਾਂ ਉੱਤੇ ਅੰਗਿਆਰੇ ਪਾਏ ਜਾਣ, ਓਹ ਅੱਗ ਵਿੱਚ ਸੁੱਟੇ ਜਾਣ, ਅਤੇ ਡੂੰਘੇ ਟੋਇਆਂ ਵਿੱਚ ਕਿ ਫੇਰ ਨਾ ਉੱਠਣ!

[11] ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ, ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਦਾ ਹੀ ਸ਼ਿਕਾਰ ਕਰੇ!

[12] ਮੈਂ ਜਾਣਦਾ ਹਾਂ ਕਿ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਂ ਪੂਰਾ ਕਰੇਗਾ।

[13] ਧਰਮੀ ਤੇਰੇ ਨਾਮ ਦਾ ਧੰਨਵਾਦ ਸੱਚ-ਮੁੱਚ ਕਰਨਗੇ, ਸਚਿਆਰ ਤੇਰੇ ਹਜ਼ੂਰ ਵੱਸਣਗੇ।

ਜ਼ਬੂਰ — Chapters