Skip to content
Opens in a new window
Listen to this chapter • 1:30

[1] ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਮੇਰੇ ਲਈ ਛੇਤੀ ਕਰ, ਜਦ ਮੈਂ ਤੈਨੂੰ ਪੁਕਾਰਾਂ, ਤਾਂ ਮੇਰੀ ਅਵਾਜ਼ ਤੇ ਕੰਨ ਲਾ!

[2] ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਗੂੰ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸ਼ਾਮ ਦੀ ਭੇਟ ਵਰਗਾ ਹੋਵੇ।

[3] ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ, ਮੇਰੇ ਬੁੱਲ੍ਹਾਂ ਉੱਤੇ ਰਾਖ਼ਾ ਰੱਖ!

[4] ਮੇਰੇ ਦਿਲ ਨੂੰ ਕਿਸੇ ਬੁਰੀ ਗੱਲ ਵੱਲ ਨਾ ਮੋੜ, ਕਿ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇ!

[5] ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ।

[6] ਉਨ੍ਹਾਂ ਦੇ ਨਿਆਈਂ ਚੱਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਕਿ ਓਹ ਮਿੱਠੀਆਂ ਹਨ।

[7] ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਖਿੰਡਾਈਆਂ ਗਈਆਂ।

[8] ਹੇ ਪ੍ਰਭੂ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ!

[9] ਉਸ ਫਾਹੀ ਤੋਂ ਜਿਹੜੀ ਉਨ੍ਹਾਂ ਨੇ ਮੇਰੇ ਲਈ ਲਾਈ ਹੈ, ਅਤੇ ਬਦਕਾਰਾਂ ਦੇ ਫੰਧਿਆਂ ਤੋਂ ਮੈਨੂੰ ਬਚਾ ਲੈ!

[10] ਦੁਸ਼ਟ ਆਪਣੇ ਜਾਲ਼ਾਂ ਵਿੱਚ ਡਿੱਗ ਪੈਣ, ਜਿਸ ਵੇਲੇ ਮੈਂ ਲੰਘ ਜਾਂਵਾਂ!

ਜ਼ਬੂਰ — Chapters