Skip to content
Opens in a new window
Listen to this chapter • 1:14

[1] ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹਾਂ,

[2] ਮੈਂ ਆਪਣੀ ਫ਼ਰਿਆਦ ਉਹ ਦੇ ਅੱਗੇ ਰੱਖਦਾ ਹਾਂ, ਮੈਂ ਆਪਣਾ ਦੁੱਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ।

[3] ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੀ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ।

[4] ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਕਿ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ-ਗਿੱਛਣ ਵਾਲਾ ਕੋਈ ਨਹੀਂ!

[5] ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜੀਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ।

[6] ਮੇਰੇ ਚਿੱਲਾਉਣ ਉੱਤੇ ਧਿਆਨ ਦੇ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ!

[7] ਮੇਰੀ ਜਾਨ ਨੂੰ ਕੈਦ ਵਿੱਚੋਂ ਬਾਹਰ ਕੱਢ, ਕਿ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਣ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ!।

ਜ਼ਬੂਰ — Chapters