Skip to content
Opens in a new window
Listen to this chapter • 1:27

[1] ਹਲਲੂਯਾਹ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ!

[2] ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ।

[3] ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ਼ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ।

[4] ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ!

[5] ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ!

[6] ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ।

[7] ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ।

[8] ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।

[9] ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ।

[10] ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੱਕ। ਹਲਲੂਯਾਹ!

ਜ਼ਬੂਰ — Chapters