Skip to content
Opens in a new window
Listen to this chapter • 1:47

[1] ਹਲਲੂਯਾਹ! ਅਕਾਸ਼ੋਂ ਯਹੋਵਾਹ ਦੀ ਉਸਤਤ ਕਰੋ, ਉਚਿਆਈਆਂ ਵਿੱਚ ਉਹ ਦੀ ਉਸਤਤ ਕਰੋ!

[2] ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ, ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ!

[3] ਹੇ ਸੂਰਜ ਤੇ ਚੰਦ, ਉਹ ਦੀ ਉਸਤਤ ਕਰੋ, ਹੇ ਸਾਰੇ ਰੌਸ਼ਨ ਤਾਰਿਓ, ਉਹ ਦੀ ਉਸਤਤ ਕਰੋ!

[4] ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ!

[5] ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ, ਕਿਉਂ ਜੋ ਉਸ ਹੁਕਮ ਦਿੱਤਾ ਅਤੇ ਓਹ ਉਤਪੰਨ ਹੋਏ,

[6] ਅਤੇ ਉਸ ਉਨ੍ਹਾਂ ਨੂੰ ਸਦਾ ਲਈ ਸਥਿਰ ਕੀਤਾ, ਉਸ ਨੇ ਇੱਕ ਬਿਧੀ ਦਿੱਤੀ ਜਿਹੜੀ ਅਟੱਲ ਹੈ।

[7] ਹੇ ਜਲ ਜੰਤੂਓ ਤੇ ਸਾਰੀਓ ਡੁੰਘਿਆਈਓ, ਪ੍ਰਿਥਵੀ ਤੋਂ ਯਹੋਵਾਹ ਦੀ ਉਸਤਤ ਕਰੋ!

[8] ਅੱਗ ਅਤੇ ਗੜ੍ਹੇ, ਬਰਫ਼ ਤੇ ਧੁੰਦ, ਤੂਫਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ,

[9] ਪਰਬਤ ਤੇ ਸਾਰੇ ਟਿੱਬੇ, ਫਲਦਾਰ ਬਿਰਛ ਤੇ ਸਾਰੇ ਦਿਆਰ,

[10] ਦਰਿੰਦੇ ਤੇ ਸਾਰੇ ਡੰਗਰ, ਘਿੱਸਰਨ ਵਾਲੇ ਤੇ ਪੰਖ ਪੰਛੀ,

[11] ਧਰਤੀ ਦੇ ਰਾਜੇ ਤੇ ਸਾਰੀਆਂ ਉੱਮਤਾਂ, ਸਰਦਾਰ ਤੇ ਧਰਤੀ ਦੇ ਨਿਆਈਂ,

[12] ਗੱਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ,

[13] ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ,

[14] ਅਤੇ ਉਹ ਨੇ ਆਪਣੀ ਪਰਜਾ ਦੇ ਸਿੰਗ ਨੂੰ ਉੱਚਾ ਕੀਤਾ, ਇਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, - ਹਲਲੂਯਾਹ!

ਜ਼ਬੂਰ — Chapters