Skip to content
Opens in a new window
Listen to this chapter • 1:08

[1] ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ!

[2] ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ-ਬਾਗ ਹੋਣ।

[3] ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ!

[4] ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ,

[5] ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ!

[6] ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ,

[7] ਕਿ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀਂ ਦੇਣ,

[8] ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਦੇ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ,

[9] ਅਤੇ ਲਿਖੇ ਹੋਏ ਫ਼ਤਵੇ ਉਨ੍ਹਾਂ ਉੱਤੇ ਚਲਾਉਣ, - ਇਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!

ਜ਼ਬੂਰ — Chapters