Skip to content
Opens in a new window
Listen to this chapter • 1:06

[1] ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ।

[2] ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ, ਅਤੇ ਸੀਯੋਨ ਤੋਂ ਤੈਨੂੰ ਸੰਭਾਲੇ,

[3] ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ। ਸਲਹ।

[4] ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ, ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ।

[5] ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।

[6] ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।

[7] ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ।

[8] ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖੜ੍ਹੇ ਹੋ ਗਏ ਹਾਂ।

[9] ਹੇ ਯਹੋਵਾਹ, ਬਚਾ ਲੈ! ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇ!

ਜ਼ਬੂਰ — Chapters