Skip to content
Opens in a new window
Listen to this chapter • 2:19

[1] ਹੇ ਯਹੋਵਾਹ, ਮੈਂ ਆਪਣਾ ਮਨ ਤੇਰੇ ਵੱਲ ਚੁੱਕਦਾ ਹਾਂ।

[2] ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਨਾ ਵੈਰੀਆਂ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇ।

[3] ਜਿੰਨ੍ਹੇ ਤੈਨੂੰ ਤੱਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ-ਮੱਲੀ ਧੋਖਾ ਦਿੰਦੇ ਹਨ।

[4] ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ।

[5] ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।

[6] ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ।

[7] ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।

[8] ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ।

[9] ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।

[10] ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ l

[11] ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ।

[12] ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ।

[13] ਉਸ ਦਾ ਜੀਅ ਸੁਖੀ ਵੱਸੇਗਾ, ਅਤੇ ਉਸ ਦਾ ਵੰਸ਼ ਧਰਤੀ ਦਾ ਵਾਰਿਸ ਹੋਵੇਗਾ।

[14] ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।

[15] ਮੇਰੀਆਂ ਅੱਖਾਂ ਹਰ ਵੇਲੇ ਯਹੋਵਾਹ ਵੱਲ ਲੱਗੀਆਂ ਹਨ, ਕਿ ਉਹ ਮੇਰੇ ਪੈਰਾਂ ਨੂੰ ਜਾਲ਼ ਵਿੱਚੋਂ ਕੱਢ ਲਵੇ।

[16] ਮੇਰੀ ਵੱਲ ਮੂੰਹ ਕਰ ਕੇ ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਇਕੱਲਾ ਅਤੇ ਦੁੱਖੀ ਹਾਂ।

[17] ਮੇਰੇ ਮਨ ਦੇ ਸੰਕਟ ਵਧ ਗਏ ਹਨ, ਮੇਰੀਆਂ ਮੁਸ਼ਕਿਲਾਂ ਤੋਂ ਮੈਨੂੰ ਬਾਹਰ ਕੱਢ।

[18] ਮੇਰੇ ਦੁੱਖ ਅਤੇ ਮੇਰੇ ਕਸ਼ਟ ਨੂੰ ਵੇਖ, ਅਤੇ ਮੇਰੇ ਸਾਰੇ ਪਾਪਾਂ ਨੂੰ ਚੁੱਕ ਲੈ।

[19] ਮੇਰੇ ਵੈਰੀਆਂ ਨੂੰ ਵੇਖ ਕਿ ਓਹ ਬਾਹਲੇ ਹਨ, ਅਤੇ ਓਹ ਬਦੋ-ਬਦੀ ਮੇਰੇ ਨਾਲ ਵੈਰ ਰੱਖਦੇ ਹਨ।

[20] ਮੇਰੀ ਜਾਨ ਦੀ ਰਖਵਾਲੀ ਕਰ ਅਤੇ ਮੈਨੂੰ ਛੁਡਾ, ਮੈਨੂੰ ਸ਼ਰਮਿੰਦਾ ਨਾ ਹੋਣ ਦੇ ਕਿਉਂ ਜੋ ਮੈਂ ਤੇਰੀ ਸ਼ਰਨ ਆਇਆ ਹਾਂ।

[21] ਖਰਿਆਈ ਅਤੇ ਸਿਧਿਆਈ ਮੇਰੀ ਰੱਖਿਆ ਕਰਨ, ਕਿਉਂ ਜੋ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।

[22] ਹੇ ਪਰਮੇਸ਼ੁਰ, ਇਸਰਾਏਲ ਨੂੰ ਉਹ ਦੇ ਸਾਰੇ ਸੰਕਟਾਂ ਤੋਂ ਛੁਟਕਾਰਾ ਦੇ!

ਜ਼ਬੂਰ — Chapters