Skip to content
Opens in a new window
Listen to this chapter • 1:13

[1] ਹੇ ਪਰਮੇਸ਼ੁਰ ਦੇ ਪੁੱਤਰੋ, ਮਹਿਮਾ ਅਤੇ ਸਮਰੱਥਾ ਯਹੋਵਾਹ ਦੀ ਮੰਨੋ।

[2] ਮਹਿਮਾ ਯਹੋਵਾਹ ਦੇ ਨਾਮ ਦੀ ਮੰਨੋ, ਪਵਿੱਤਰ ਬਸਤਰ ਵਿੱਚ ਯਹੋਵਾਹ ਨੂੰ ਮੱਥਾ ਟੇਕੋ।

[3] ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ, ਜਲਾਲ ਦਾ ਪਰਮੇਸ਼ੁਰ ਗਰਜਦਾ ਹੈ, ਯਹੋਵਾਹ ਵੱਡੇ ਪਾਣੀਆਂ ਉੱਤੇ ਗਰਜਦਾ ਹੈ।

[4] ਯਹੋਵਾਹ ਦੀ ਅਵਾਜ਼ ਜ਼ੋਰ ਵਾਲੀ ਹੈ, ਯਹੋਵਾਹ ਦੀ ਅਵਾਜ਼ ਸ਼ਾਨਦਾਰ ਹੈ।

[5] ਯਹੋਵਾਹ ਦੀ ਅਵਾਜ਼ ਦਿਆਰਾਂ ਨੂੰ ਤੋੜਦੀ ਹੈ, ਸਗੋਂ ਯਹੋਵਾਹ ਲਬਾਨੋਨ ਦੇ ਦਿਆਰਾਂ ਨੂੰ ਤੋੜ ਸੁੱਟਦਾ ਹੈ!

[6] ਉਹ ਉਨ੍ਹਾਂ ਨੂੰ ਵੱਛੇ ਵਾਂਗੂੰ, ਲਬਾਨੋਨ ਅਤੇ ਸਿਰਯੋਨ ਨੂੰ ਜੰਗਲੀ ਵੱਛੇ ਵਾਂਗੂੰ ਕੁਦਾਉਂਦਾ ਹੈ।

[7] ਯਹੋਵਾਹ ਦੀ ਅਵਾਜ਼ ਅੱਗ ਦੀਆਂ ਲਾਟਾਂ ਨੂੰ ਪਾੜਦੀ ਹੈ,

[8] ਯਹੋਵਾਹ ਦੀ ਅਵਾਜ਼ ਉਜਾੜ ਹਿਲਾਉਂਦੀ ਹੈ, ਯਹੋਵਾਹ ਕਾਦੇਸ਼ ਦੀ ਉਜਾੜ ਨੂੰ ਹਿਲਾਉਂਦਾ ਹੈ!

[9] ਯਹੋਵਾਹ ਦੀ ਅਵਾਜ਼ ਨਾਲ ਹਰਨੀਆਂ ਨੂੰ ਗਰਭ ਹੁੰਦਾ ਹੈ, ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ, ਅਤੇ ਉਸ ਦੀ ਹੈਕਲ ਵਿੱਚ ਹਰ ਇੱਕ ਆਖਦਾ ਹੈ “ਮਹਿਮਾ!”

[10] ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ, ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ ਹੈ।

[11] ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ, ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ ਬਖ਼ਸ਼ੇਗਾ।

ਜ਼ਬੂਰ — Chapters