Skip to content
Opens in a new window
Listen to this chapter • 1:00

[1] ਹੇ ਯਹੋਵਾਹ ਮੇਰੇ ਵਿਰੋਧੀ ਕਿੰਨੇ ਹੀ ਵੱਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੇ ਹੋਏ ਹਨ।

[2] ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ, ਕਿ ਪਰਮੇਸ਼ੁਰ ਵੱਲੋਂ ਉਸ ਦੀ ਮਦਦ ਨਹੀਂ ਹੈ l ਸਲਹ।

[3] ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ਼ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ।

[4] ਮੈਂ ਆਪਣੀ ਆਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਰਬਤ ਤੋਂ ਮੈਨੂੰ ਉੱਤਰ ਦਿੰਦਾ ਹੈ। ਸਲਹ।

[5] ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂਕਿ ਯਹੋਵਾਹ ਮੈਨੂੰ ਸੰਭਾਲਦਾ ਹੈ।

[6] ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਨੇ ਆਲੇ-ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ।

[7] ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।

[8] ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਰਕਤ ਤੇਰੀ ਪਰਜਾ ਉੱਤੇ ਹੋਵੇ। ਸਲਹ।

ਜ਼ਬੂਰ — Chapters