Skip to content
Opens in a new window
Listen to this chapter • 2:16

[1] ਮੇਰਾ ਮਨ ਇੱਕ ਚੰਗੀ ਗੱਲ ਨਾਲ ਉੱਛਲ ਰਿਹਾ ਹੈ, ਜੋ ਕੁਝ ਮੈਂ ਪਾਤਸ਼ਾਹ ਦੇ ਵਿਖੇ ਰਚਿਆ ਹੈ, ਉਹ ਮੈਂ ਸੁਣਾਉਂਦਾ ਹਾਂ, ਮੇਰੀ ਜੀਭ ਮਾਹਿਰ ਲਿਖਾਰੀ ਦੀ ਲੇਖਣੀ ਹੈ।

[2] ਤੂੰ ਆਦਮੀ ਦੇ ਪੁੱਤਰਾਂ ਨਾਲੋਂ ਸੁੰਦਰ ਹੈਂ, ਤੇਰਿਆਂ ਬੁੱਲ੍ਹਾਂ ਵਿੱਚ ਦਯਾ ਭਰੀ ਹੋਈ ਹੈ, ਇਸ ਲਈ ਪਰਮੇਸ਼ੁਰ ਨੇ ਤੈਨੂੰ ਸਦਾ ਲਈ ਬਰਕਤ ਦਿੱਤੀ ਹੈ।

[3] ਮਹਾਨ ਰਾਜਾ! ਆਪਣੀ ਤਲਵਾਰ ਲੱਕ ਨਾਲ ਬੰਨ੍ਹ, ਉਹ ਤੇਰਾ ਤੇਜ ਅਤੇ ਤੇਰੀ ਮਹਿਮਾ ਹੈ।

[4] ਅਤੇ ਆਪਣੀ ਮਹਿਮਾ ਨਾਲ ਸਚਿਆਈ, ਕੋਮਲਤਾਈ ਅਤੇ ਧਰਮ ਦੇ ਨਮਿੱਤ ਸਵਾਰ ਹੋ ਕੇ ਸਫ਼ਲ ਹੋ, ਅਤੇ ਤੇਰਾ ਸੱਜਾ ਹੱਥ ਤੈਨੂੰ ਭਿਆਨਕ ਕਾਰਜ ਸਿਖਲਾਵੇਗਾ!

[5] ਤੇਰੇ ਤੀਰ ਤਿੱਖੇ ਹਨ, ਕੌਮਾਂ ਤੇਰੇ ਅੱਗੇ ਡਿੱਗਦੀਆਂ ਹਨ, ਉਹ ਪਾਤਸ਼ਾਹ ਦੇ ਵੈਰੀਆਂ ਦੇ ਦਿਲਾਂ ਵਿੱਚ ਹਨ।

[6] ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ, ਤੇਰੇ ਰਾਜ ਦਾ ਆੱਸਾ ਸਿਧਿਆਈ ਦਾ ਆੱਸਾ ਹੈ!

[7] ਤੂੰ ਧਰਮ ਨਾਲ ਪ੍ਰੇਮ, ਬਦੀ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।

[8] ਤੇਰੇ ਸਾਰੇ ਬਸਤਰ ਤੋਂ ਮੁਰ, ਅਗਰ ਅਤੇ ਤੇਜ ਪੱਤਰ ਦੀ ਖੁਸ਼ਬੂ ਆਉਂਦੀ ਹੈ, ਹਾਥੀ ਦੰਦ ਦੇ ਮਹਿਲਾਂ ਵਿੱਚੋਂ ਤਾਰ ਵਾਲੇ ਵਾਜਿਆਂ ਨੇ ਤੈਨੂੰ ਅਨੰਦ ਕੀਤਾ ਹੈ।

[9] ਤੇਰੀਆਂ ਪਤਵੰਤ ਇਸਤਰੀਆਂ ਵਿੱਚੋਂ ਰਾਜਕੁਮਾਰੀਆਂ ਵੀ ਹਨ, ਰਾਣੀ ਤੇਰੇ ਸੱਜੇ ਹੱਥ ਉੱਤੇ ਓਫੀਰ ਦੇ ਕੁੰਦਨ ਸੋਨੇ ਨਾਲ ਸ਼ਿੰਗਾਰ ਲਾ ਕੇ ਖੜ੍ਹੀ ਹੈ।

[10] ਧੀਏ, ਸੁਣ ਅਤੇ ਵੇਖ ਅਤੇ ਆਪਣਾ ਕੰਨ ਲਾ, ਆਪਣੇ ਲੋਕ ਅਤੇ ਆਪਣੇ ਪਿਤਾ ਦੇ ਘਰ ਨੂੰ ਭੁੱਲ ਜਾਵੀਂ!

[11] ਤਦ ਪਾਤਸ਼ਾਹ ਤੇਰੇ ਸੁਹੱਪਣ ਤੋਂ ਮੋਹਿਤ ਹੋਵੇਗਾ, ਕਿਉਂ ਜੋ ਉਹ ਤੇਰਾ ਸੁਆਮੀ ਹੈ ਸੋ ਉਹ ਨੂੰ ਮੱਥਾ ਟੇਕ।

[12] ਅਤੇ ਸੂਰ ਦੇਸ ਦੇ ਲੋਕ ਭੇਟ ਨਾਲ ਹਾਜ਼ਰ ਹੋਣਗੇ, ਲੋਕਾਂ ਦੇ ਧਨਵਾਨ ਤੇਰੀ ਕਿਰਪਾ ਦੇ ਲਈ ਬੇਨਤੀ ਕਰਨਗੇ।

[13] ਰਾਜਕੁਮਾਰੀ ਮਹਿਲ ਵਿੱਚ ਬਹੁਤ ਤੇਜ਼ਵੰਤ ਹੈ, ਉਸ ਦਾ ਲਿਬਾਸ ਸੁਨਹਿਰੀ ਕਸੀਦੇ ਦਾ ਹੈ।

[14] ਬੂਟੇ ਕੱਢੇ ਹੋਏ ਪਹਿਰਾਵੇ ਪਹਿਨੀ ਉਹ ਪਾਤਸ਼ਾਹ ਕੋਲ ਪਹੁੰਚਾਈ ਜਾਵੇਗੀ, ਉਹ ਦੀਆਂ ਕੁਆਰੀਆਂ ਸਹੇਲੀਆਂ ਉਹ ਦੇ ਪਿੱਛੇ-ਪਿੱਛੇ ਤੇਰੇ ਕੋਲ ਲਿਆਈਆਂ ਜਾਣਗੀਆਂ।

[15] ਓਹ ਅਨੰਦ ਅਤੇ ਖੁਸ਼ੀ ਨਾਲ ਪਹੁੰਚਾਈਆਂ ਜਾਣਗੀਆਂ, ਓਹ ਪਾਤਸ਼ਾਹ ਦੇ ਮਹਿਲ ਵਿੱਚ ਵੜਨਗੀਆਂ।

[16] ਤੇਰੇ ਪੁਰਖਿਆਂ ਦੇ ਥਾਂ ਤੇਰੇ ਪੁੱਤਰ ਹੋਣਗੇ, ਜਿਨ੍ਹਾਂ ਨੂੰ ਤੂੰ ਸਾਰੀ ਧਰਤੀ ਉੱਤੇ ਸਰਦਾਰ ਬਣਾਵੇਂਗਾ।

[17] ਮੈਂ ਪੀੜ੍ਹੀਓਂ ਪੀੜੀ ਤੇਰਾ ਨਾਮ ਸਿਮਰਨ ਕਰਾਵਾਂਗਾ, ਇਸ ਲਈ ਲੋਕ ਸਦਾ ਤੱਕ ਤੇਰਾ ਧੰਨਵਾਦ ਕਰਨਗੇ।

ਜ਼ਬੂਰ — Chapters