Skip to content
Opens in a new window
Listen to this chapter • 1:01

[1] ਹੇ ਸਭ ਲੋਕੋ, ਤਾੜੀਆਂ ਵਜਾਓ, ਜੈ-ਜੈਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ,

[2] ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਨਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ!

[3] ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਹੇਠ ਕਰ ਦਿੰਦਾ ਹੈ।

[4] ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ। ਸਲਹ।

[5] ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।

[6] ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ!

[7] ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਲ ਨਾਲ ਅਰਾਧਨਾ ਕਰੋ!

[8] ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ।

[9] ਕੌਮਾਂ ਦੇ ਪਤਵੰਤ ਇਕੱਠੇ ਹੋਏ ਹਨ, ਕਿ ਉਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!

ਜ਼ਬੂਰ — Chapters