Skip to content
Opens in a new window
Listen to this chapter • 2:16

[1] ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ!

[2] ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,

[3] ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ।

[4] ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ।

[5] ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ।

[6] ਵੇਖ, ਤੂੰ ਅੰਦਰਲੀ ਸਚਿਆਈ ਚਾਹੁੰਦਾ ਹੈਂ, ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ।

[7] ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਂਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ਼ ਨਾਲੋਂ ਵੀ ਚਿੱਟਾ ਹੋ ਜਾਂਵਾਂਗਾ।

[8] ਮੈਨੂੰ ਖੁਸ਼ੀ ਅਤੇ ਅਨੰਦ ਸੁਣਾ, ਤਾਂ ਜੋ ਓਹ ਹੱਡੀਆਂ ਜਿਨ੍ਹਾਂ ਨੂੰ ਤੂੰ ਤੋੜ ਦਿੱਤਾ ਅਨੰਦ ਹੋਣ।

[9] ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇ!

[10] ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।

[11] ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!

[12] ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।

[13] ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ, ਅਤੇ ਪਾਪੀ ਤੇਰੇ ਵੱਲ ਮੁੜਨਗੇ।

[14] ਹੇ ਪਰਮੇਸ਼ੁਰ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਜੀਭ ਤੇਰੇ ਧਰਮ ਦਾ ਜੈ-ਜੈਕਾਰ ਕਰੇਗੀ।

[15] ਹੇ ਪ੍ਰਭੂ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇ, ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ।

[16] ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ।

[17] ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ।

[18] ਆਪਣੀ ਕਿਰਪਾ ਨਾਲ ਸੀਯੋਨ ਦਾ ਭਲਾ ਕਰ, ਅਤੇ ਯਰੂਸ਼ਲਮ ਦੀਆਂ ਹੱਦਾਂ ਨੂੰ ਬਣਾ ਦੇ।

[19] ਤਦ ਤੂੰ ਧਰਮ ਦੇ ਬਲੀਦਾਨਾਂ ਵਿੱਚ ਪਰਸੰਨ ਹੋਵੇਂਗਾ, ਅਰਥਾਤ ਹੋਮ ਅਤੇ ਪੂਰੀ ਹੋਮ ਬਲੀ ਵਿੱਚ, ਤਦ ਓਹ ਤੇਰੀ ਜਗਵੇਦੀ ਉੱਤੇ ਬਲ਼ਦ ਚੜ੍ਹਾਉਣਗੇ।

ਜ਼ਬੂਰ — Chapters