Skip to content
Opens in a new window
Listen to this chapter • 1:26

[1] ਹੇ ਬਲਵਾਨ ਸ਼ਾਸਕੋ, ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ? ਕੀ ਤੁਸੀਂ ਆਦਮ ਵੰਸ਼ੀਆਂ ਦਾ ਸਹੀ ਨਿਆਂ ਕਰਦੇ ਹੋ?

[2] ਨਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ, ਧਰਤੀ ਉੱਤੇ ਤੁਸੀਂ ਆਪਣੇ ਹੱਥਾਂ ਦਾ ਅਨ੍ਹੇਰ ਤੋਲ ਦਿੰਦੇ ਹੋ?

[3] ਦੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ, ਉਹ ਜੰਮਦੇ ਸਾਰ ਹੀ ਝੂਠ ਬੋਲ-ਬੋਲ ਕੇ ਭਟਕ ਜਾਂਦੇ ਹਨ।

[4] ਉਨ੍ਹਾਂ ਦੀ ਵਿੱਸ ਸੱਪ ਦੀ ਵਿੱਸ ਵਰਗੀ ਹੈ, ਓਹ ਉਸ ਬੋਲੇ ਨਾਗ ਦੀ ਨਿਆਈਂ ਹਨ ਜਿਹੜਾ ਆਪਣੇ ਕੰਨ ਮੁੰਦ ਲੈਂਦਾ ਹੈ,

[5] ਜਿਹੜਾ ਸਪੇਰਿਆਂ ਦੀ ਅਵਾਜ਼ ਨਹੀਂ ਸੁਣਦਾ, ਭਾਵੇਂ ਕੇਡੀ ਹੀ ਚਲਾਕੀ ਨਾਲ ਓਹ ਜਾਦੂ ਕਰਨ।

[6] ਹੇ ਪਰਮੇਸ਼ੁਰ, ਉਨ੍ਹਾਂ ਦੇ ਦੰਦਾਂ ਨੂੰ ਉਨ੍ਹਾਂ ਦੇ ਮੂੰਹ ਵਿੱਚ ਭੰਨ ਸੁੱਟ, ਹੇ ਪਰਮੇਸ਼ੁਰ, ਜੁਆਨ ਬੱਬਰ ਸ਼ੇਰਾਂ ਦੀਆਂ ਦਾੜ੍ਹਾਂ ਨੂੰ ਪੁੱਟ ਸੁੱਟ।

[7] ਓਹ ਵਗਦੇ ਪਾਣੀ ਵਾਂਗੂੰ ਵਹਿ ਜਾਣ, ਜਦ ਓਹ ਆਪਣੇ ਤੀਰਾਂ ਦਾ ਨਿਸ਼ਾਨਾ ਮਾਰੇ ਤਾਂ ਓਹ, ਜਾਣੋ, ਟੋਟੇ-ਟੋਟੇ ਹੋ ਜਾਣ!

[8] ਓਹ ਘੋਗੇ ਵਾਂਗੂੰ ਹੋਣ ਜੋ ਗਲ਼ ਕੇ ਜਾਂਦਾ ਰਹਿੰਦਾ ਹੈ, ਓਹ ਇਸਤ੍ਰੀ ਦੇ ਗਰਭਪਾਤ ਵਾਂਗੂੰ ਹੋਣ ਜਿਸ ਸੂਰਜ ਨਹੀਂ ਵੇਖਿਆ!

[9] ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ।

[10] ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ।

[11] ਤਦ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ, ਸੱਚ-ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਂ ਕਰਦਾ ਹੈ!

ਜ਼ਬੂਰ — Chapters