Skip to content
Opens in a new window
Listen to this chapter • 1:18

[1] ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇ, ਨਾ ਆਪਣੇ ਤੇਜ ਕੋਪ ਨਾਲ ਮੈਨੂੰ ਤਾੜ।

[2] ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈ ਕੁਮਲਾ ਰਿਹਾ ਹਾਂ, ਹੇ ਯਹੋਵਾਹ, ਮੈਨੂੰ ਚੰਗਾ ਕਰ ਕਿਉਂ ਜੋ ਮੇਰੀਆਂ ਹੱਡੀਆਂ ਬੇਚੈਨ ਹਨ।

[3] ਮੇਰੀ ਜਾਨ ਵੀ ਅੱਤ ਘਬਰਾਈ ਹੋਈ ਹੈ, ਅਤੇ ਤੂੰ ਯਹੋਵਾਹ, ਕਦੋਂ ਤੱਕ?

[4] ਹੇ ਯਹੋਵਾਹ, ਮੁੜ ਆ, ਮੇਰੀ ਜਾਨ ਨੂੰ ਛੁਡਾ, ਆਪਣੀ ਦਯਾ ਦੇ ਕਾਰਨ ਮੈਨੂੰ ਬਚਾ,

[5] ਕਿਉਂ ਜੋ ਮੌਤ ਤੋਂ ਬਾਅਦ ਤੇਰਾ ਸਿਮਰਨ ਨਹੀਂ, ਪਤਾਲ ਵਿੱਚ ਕੌਣ ਤੇਰਾ ਧੰਨਵਾਦ ਕਰੇਗਾ?

[6] ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਹੰਝੂਆਂ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ।

[7] ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ਼ ਗਈਆਂ, ਉਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ।

[8] ਹੇ ਤੁਸੀਂ ਸਾਰੇ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ, ਕਿਉਂ ਜੋ ਯਹੋਵਾਹ ਨੇ ਮੇਰੇ ਰੋਣ ਦੀ ਅਵਾਜ਼ ਸੁਣ ਲਈ ਹੈ,

[9] ਯਹੋਵਾਹ ਨੇ ਮੇਰੀ ਬੇਨਤੀ ਸੁਣ ਲਈ ਹੈ, ਯਹੋਵਾਹ ਮੇਰੀ ਪ੍ਰਾਰਥਨਾ ਕਬੂਲ ਕਰੇਗਾ।

[10] ਮੇਰੇ ਸਾਰੇ ਵੈਰੀ ਲੱਜਿਆਵਾਨ ਅਤੇ ਅੱਤ ਵਿਆਕੁਲ ਹੋਣਗੇ, ਉਹ ਮੁੜ ਜਾਣਗੇ ਅਤੇ ਅਚਾਨਕ ਲੱਜਿਆਵਾਨ ਹੋ ਜਾਣਗੇ।

ਜ਼ਬੂਰ — Chapters