Skip to content
Opens in a new window
Listen to this chapter • 1:23

[1] ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।

[2] ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ।

[3] ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ।

[4] ਸੋ ਮੈਂ ਆਪਣੇ ਜੀਵਨ ਵਿੱਚ ਤੈਨੂੰ ਮੁਬਾਰਕ ਆਖਾਂਗਾ, ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ।

[5] ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀਅ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਉਸਤਤ ਕਰੇਗਾ,

[6] ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ।

[7] ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ।

[8] ਮੇਰਾ ਜੀਅ ਤੇਰੇ ਪਿੱਛੇ-ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ।

[9] ਜਿਹੜੇ ਮੇਰੀ ਜਾਨ ਦੀ ਬਰਬਾਦੀ ਚਾਹੁੰਦੇ ਹਨ, ਓਹ ਧਰਤੀ ਦੇ ਹੇਠਲੇ ਥਾਵਾਂ ਵਿੱਚ ਚੱਲੇ ਜਾਣਗੇ।

[10] ਓਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਓਹ ਗਿੱਦੜਾਂ ਦੇ ਹਿੱਸੇ ਆਉਣਗੇ।

[11] ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਸ ਦੀ ਸਹੁੰ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ।

ਜ਼ਬੂਰ — Chapters