Skip to content
Opens in a new window
Listen to this chapter • 0:50

[1] ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ।

[2] ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ।

[3] ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!

[4] ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ।

[5] ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!

[6] ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ।

[7] ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!।

ਜ਼ਬੂਰ — Chapters