Skip to content
Opens in a new window
Listen to this chapter • 0:50

[1] ਹੇ ਪਰਮੇਸ਼ੁਰ, ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ!

[2] ਜਿਹੜੇ ਮੇਰੀ ਜਾਨ ਦੇ ਗਾਹਕ ਹਨ, ਓਹ ਲੱਜਿਆਵਾਨ ਹੋਣ ਅਤੇ ਘਬਰਾ ਜਾਣ, ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਤੇ ਸ਼ਰਮਿੰਦੇ ਹੋਣ!

[3] ਜਿਹੜੇ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਪਿਛਾਂਹ ਹਟ ਜਾਣ!

[4] ਜਿੰਨੇ ਤੇਰੇ ਖੋਜ਼ੀ ਹਨ ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ ਕਿ ਪਰਮੇਸ਼ੁਰ ਦੀ ਵਡਿਆਈ ਹੋਵੇ!

[5] ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਹੇ ਪਰਮੇਸ਼ੁਰ, ਮੇਰੇ ਲਈ ਛੇਤੀ ਕਰ, ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਯਹੋਵਾਹ, ਢਿੱਲ ਨਾ ਲਾ!।

ਜ਼ਬੂਰ — Chapters