Skip to content
Opens in a new window
Listen to this chapter • 2:27

[1] ਹੇ ਪਰਮੇਸ਼ੁਰ ਪਾਤਸ਼ਾਹ ਤੂੰ ਆਪਣਾ ਨਿਆਂ, ਅਤੇ ਪਾਤਸ਼ਾਹ ਦੇ ਪੁੱਤਰ ਨੂੰ ਆਪਣਾ ਧਰਮ ਸਿਖਾ।

[2] ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ।

[3] ਪਰਬਤ ਤੇ ਪਹਾੜੀਆਂ ਪਰਜਾ ਲਈ ਧਰਮ ਦੇ ਕਾਰਨ ਖੁਸ਼ਹਾਲੀ ਲਿਆਉਣਗੇ।

[4] ਉਹ ਪਰਜਾ ਦੇ ਮਸਕੀਨਾਂ ਦਾ ਨਿਆਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਕੁਚਲੇਂਗਾ।

[5] ਜਿੰਨਾਂ ਚਿਰ ਸੂਰਜ ਤੇ ਚੰਦਰਮਾ ਬਣੇ ਰਹਿਣਗੇ, ਲੋਕ ਪੀੜ੍ਹੀਓਂ ਪੀੜ੍ਹੀ ਤੇਰਾ ਭੈਅ ਮੰਨਦੇ ਰਹਿਣਗੇ।

[6] ਉਹ ਦਾ ਉਤਰਨਾ ਵਰਖਾ ਦੀ ਤਰ੍ਹਾਂ ਹੋਵੇਗਾ ਜਿਹੜੀ ਵੱਢ ਹੋਏ ਘਾਹ ਉੱਤੇ ਪਵੇ, ਅਤੇ ਝੜ੍ਹੀਆਂ ਦੀ ਤਰ੍ਹਾਂ ਜੋ ਧਰਤੀ ਨੂੰ ਸਿੰਜਦੀਆਂ ਹਨ।

[7] ਉਹ ਦੇ ਦਿਨਾਂ ਵਿੱਚ ਧਰਮੀ ਲਹਿਲਹਾਉਣਗੇ, ਅਤੇ ਜਿੰਨਾਂ ਚਿਰ ਚੰਦਰਮਾ ਜਾਂਦਾ ਨਾ ਰਹੇ ਸ਼ਾਂਤੀ ਭਰਪੂਰੀ ਨਾਲ ਵਾਸ ਕਰੇਗੀ।

[8] ਉਹ ਸਮੁੰਦਰ ਤੋਂ ਲੈ ਕੇ ਸਮੁੰਦਰ ਤੱਕ ਅਤੇ ਧਰਤੀ ਤੋਂ ਲੈ ਕੇ ਦਰਿਆ ਦੇ ਬੰਨੇ ਤੱਕ ਰਾਜ ਕਰੇਗਾ।

[9] ਉਜਾੜ ਦੇ ਰਹਿਣ ਵਾਲੇ ਉਹ ਦੇ ਅੱਗੇ ਗੋਡੇ ਨਿਵਾਉਣਗੇ, ਅਤੇ ਉਹ ਦੇ ਵੈਰੀ ਖਾਕ ਚੱਟਣਗੇ!

[10] ਤਰਸ਼ੀਸ਼ ਅਤੇ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ,

[11] ਸਗੋਂ ਸਾਰੇ ਰਾਜੇ ਉਹ ਦੇ ਅੱਗੇ ਮੱਥਾ ਟੇਕਣਗੇ, ਸਾਰੀਆਂ ਕੌਮਾਂ ਉਸ ਦੀ ਸੇਵਾ ਕਰਨਗੀਆਂ।

[12] ਉਹ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਅਤੇ ਅਨਾਥ ਨੂੰ ਬਚਾਵੇਗਾ।

[13] ਉਹ ਗਰੀਬ ਅਤੇ ਕੰਗਾਲ ਉੱਤੇ ਤਰਸ ਖਾਵੇਗਾ, ਅਤੇ ਕੰਗਾਲ ਦੀਆਂ ਜਾਨਾਂ ਨੂੰ ਬਚਾਵੇਗਾ।

[14] ਉਹ ਉਨ੍ਹਾਂ ਦੀ ਜਾਨ ਨੂੰ ਛਲ ਤੇ ਅਨ੍ਹੇਰ ਤੋਂ ਛੁਟਕਾਰਾ ਦੇਵੇਗਾ, ਅਤੇ ਉਨ੍ਹਾਂ ਦਾ ਜੀਵਨ ਉਹ ਦੀ ਨਿਗਾਹ ਵਿੱਚ ਬਹੁਮੁੱਲਾ ਹੋਵੇਗਾ,

[15] ਅਤੇ ਉਹ ਜਿਉਂਦਾ ਰਹੇਗਾ ਅਤੇ ਸ਼ਬਾ ਦੇ ਸੋਨੇ ਵਿੱਚੋਂ ਉਹ ਨੂੰ ਦਿੱਤਾ ਜਾਵੇਗਾ, ਅਤੇ ਓਹ ਉਹ ਦੇ ਲਈ ਨਿੱਤ ਪ੍ਰਾਰਥਨਾ ਕਰਨਗੇ, ਸਾਰਾ ਦਿਨ ਉਹ ਨੂੰ ਮੁਬਾਰਕ ਆਖਣਗੇ।

[16] ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਗੂੰ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਗੂੰ ਲਹਿ ਲਹਾਉਣ!

[17] ਉਹ ਦਾ ਨਾਮ ਸਦਾ ਰਹੇ, ਜਿੰਨਾਂ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!।

[18] ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ, ਉਹ ਇਕੱਲਾ ਹੀ ਅਚਰਜ਼ ਕੰਮ ਕਰਦਾ ਹੈ,

[19] ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!। ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ।

[20] (ਇਸ ਨਾਲ ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾ ਖ਼ਤਮ ਹੁੰਦੀਆਂ ਹਨ)

ਜ਼ਬੂਰ — Chapters