Skip to content
Opens in a new window
Listen to this chapter • 1:15

[1] ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ਼ ਕਾਰਜਾਂ ਦਾ ਵਰਣਨ ਕਰਦੇ ਹਨ।

[2] ਜਦ ਮੈਂ ਠਹਿਰਾਏ ਹੋਏ ਵੇਲੇ ਨੂੰ ਪਹੁੰਚਾਂਗਾ, ਤਾਂ ਮੈਂ ਠੀਕ ਨਿਆਂ ਕਰਾਂਗਾ।

[3] ਧਰਤੀ ਅਤੇ ਉਸ ਦੇ ਸਾਰੇ ਵਾਸੀ ਖੱਪ ਗਏ ਹਨ, ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸੰਭਾਲ ਰੱਖਿਆ ਹੈ। ਸਲਹ।

[4] ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ! ਅਤੇ ਦੁਸ਼ਟਾਂ ਨੂੰ ਕਿ ਸਿੰਗ ਨਾ ਉਠਾਓ!

[5] ਆਪਣਾ ਸਿੰਗ ਉਤਾਹਾਂ ਨਾ ਉਠਾਓ, ਨਾ ਢੀਠਪੁਣੇ ਦੀਆਂ ਗੱਲਾਂ ਕਰੋ!

[6] ਉੱਚਾ ਹੋਣਾ ਨਾ ਤਾਂ ਪੂਰਬ ਵੱਲੋਂ ਨਾ ਪੱਛਮ ਵੱਲੋਂ, ਅਤੇ ਨਾ ਉਜਾੜੋਂ ਆਉਂਦਾ ਹੈ।

[7] ਪਰ ਪਰਮੇਸ਼ੁਰ ਹੀ ਨਿਆਈਂ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ।

[8] ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਿਚੋੜ ਕੇ ਪੀਣਗੇ!

[9] ਪਰ ਮੈਂ ਸਦਾ ਤੱਕ ਦੱਸਦਾ ਰਹਾਂਗਾ, ਮੈਂ ਯਾਕੂਬ ਅਤੇ ਪਰਮੇਸ਼ੁਰ ਲਈ ਭਜਨ ਗਾਵਾਂਗਾ।

[10] ਮੈਂ ਦੁਸ਼ਟਾਂ ਦੇ ਸਾਰੇ ਸਿੰਗ ਵੱਢ ਸੁੱਟਾਂਗਾ, ਪਰ ਧਰਮੀ ਦੇ ਸਿੰਗ ਉੱਚੇ ਕੀਤੇ ਜਾਣਗੇ।

ਜ਼ਬੂਰ — Chapters