Skip to content
Opens in a new window
Listen to this chapter • 2:18

[1] ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ਼ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਹੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ!

[2] ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਦੇ ਅੱਗੇ ਆਪਣਾ ਬਲ ਜਗਾ, ਅਤੇ ਸਾਡੇ ਬਚਾਓ ਲਈ ਆ!

[3] ਹੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।

[4] ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਤੂੰ ਕਦ ਤਾਈਂ ਆਪਣੀ ਪਰਜਾ ਦੀ ਪ੍ਰਾਰਥਨਾ ਉੱਤੇ ਆਪਣਾ ਕਹਿਰ ਰੂਪੀ ਧੂੰਆਂ ਕਰਦਾ ਰਹੇਂਗਾ?

[5] ਤੂੰ ਉਨ੍ਹਾਂ ਨੂੰ ਅੰਝੂਆਂ ਦੀ ਰੋਟੀ ਖਵਾਈ ਹੈ, ਅਤੇ ਬਾਟੇ ਭਰ ਕੇ ਹੰਝੂ ਉਨ੍ਹਾਂ ਨੂੰ ਪਿਲਾਏ।

[6] ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ, ਅਤੇ ਸਾਡੇ ਵੈਰੀ ਆਪੋ ਵਿੱਚ ਹਾਸੀ ਕਰਦੇ ਹਨ।

[7] ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।

[8] ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ, ਤੂੰ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ।

[9] ਤੂੰ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ।

[10] ਪਰਬਤ ਉਸ ਦੇ ਛਾਂ ਨਾਲ ਕੱਜੇ ਗਏ, ਅਤੇ ਉਸ ਦੀਆਂ ਟਹਿਣੀਆਂ ਪਰਮੇਸ਼ੁਰ ਦੇ ਦਿਆਰਾਂ ਵਰਗੀਆਂ ਸਨ।

[11] ਉਸ ਨੇ ਸਮੁੰਦਰ ਤੱਕ ਆਪਣੀਆਂ ਡਾਲੀਆਂ ਪਸਾਰੀਆਂ, ਅਤੇ ਆਪਣੀਆਂ ਸ਼ਾਖਾਂ ਨਦੀ ਤਾਈਂ।

[12] ਤੂੰ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਕਿ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਦੇ ਹਨ?

[13] ਜੰਗਲੀ ਸੂਰ ਉਹ ਨੂੰ ਉਜਾੜਦਾ ਹੈ, ਅਤੇ ਮੈਦਾਨ ਦੇ ਜਾਨਵਰ ਉਹ ਨੂੰ ਖਾ ਲੈਂਦੇ ਹਨ।

[14] ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸਵਰਗੋਂ ਧਿਆਨ ਕਰਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ,

[15] ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ।

[16] ਉਹ ਅੱਗ ਨਾਲ ਸਾੜਿਆ ਗਿਆ, ਉਹ ਵੱਢਿਆ ਗਿਆ, ਓਹ ਤੇਰੇ ਮੁੱਖੜੇ ਦੇ ਦਬਕੇ ਨਾਲ ਨਾਸ ਹੋ ਜਾਂਦੇ ਹਨ।

[17] ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀ ਦੀ ਅੰਸ ਉੱਤੇ ਜੋ ਤੂੰ ਆਪਣੇ ਲਈ ਤਕੜਾ ਕੀਤਾ।

[18] ਤਾਂ ਅਸੀਂ ਤੈਥੋਂ ਪਿਛਾਹਾਂ ਨਾ ਹਟਾਂਗੇ, ਸਾਨੂੰ ਜਿਵਾਲ, ਤਾਂ ਅਸੀਂ ਤੇਰੇ ਨਾਮ ਉੱਤੇ ਪੁਕਾਰਾਂਗੇ।

[19] ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।

ਜ਼ਬੂਰ — Chapters