Skip to content
Opens in a new window
Listen to this chapter • 0:50

[1] ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਬੈਠਾ ਹੈ, ਉਹ ਦੇਵਤਿਆਂ ਦਾ ਨਿਆਂ ਕਰਦਾ ਹੈ,

[2] ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖਪਾਤ ਕਰੋਗੇ? ਸਲਹ।

[3] ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ।

[4] ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ।

[5] ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ।

[6] ਮੈਂ ਆਖਿਆ, ਤੁਸੀਂ ਦੇਵਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤਰ ਹੋ।

[7] ਪਰੰਤੂ ਤੁਸੀਂ ਇਨਸਾਨ ਵਾਂਗੂੰ ਮਾਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਗੂੰ ਡਿੱਗ ਪਓਗੇ!

[8] ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਂ ਕਰ! ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ।

ਜ਼ਬੂਰ — Chapters