Skip to content
Opens in a new window
Listen to this chapter • 0:47

[1] ਉਹ ਦੀ ਨੀਂਹ ਪਵਿੱਤਰ ਪਰਬਤ ਵਿੱਚ ਹੈ।

[2] ਯਹੋਵਾਹ ਯਾਕੂਬ ਦੇ ਸਾਰੇ ਡੇਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਵਧੇਰੇ ਪ੍ਰੇਮ ਰੱਖਦਾ ਹੈ।

[3] ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ਸਲਹ।

[4] ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫ਼ਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਕਿ ਇਹ ਉੱਥੇ ਜੰਮਿਆਂ ਸੀ।

[5] ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ।

[6] ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਇਹ ਵੀ ਉੱਥੇ ਜੰਮਿਆ। ਸਲਹ।

[7] ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇ ਤੇਰੇ ਵਿੱਚੋਂ ਹਨ।

ਜ਼ਬੂਰ — Chapters