Skip to content
Opens in a new window
Listen to this chapter • 2:02

[1] ਹੇ ਯਹੋਵਾਹ, ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ।

[2] ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਪਹੁੰਚੇ, ਮੇਰੀ ਹਾਹਾਕਾਰ ਵੱਲ ਕੰਨ ਝੁਕਾ!

[3] ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ, ਅਤੇ ਮੇਰਾ ਜੀਵਨ ਪਤਾਲ ਦੇ ਨੇੜੇ ਢੁੱਕਦਾ ਜਾਂਦਾ ਹੈ।

[4] ਮੈਂ ਕਬਰ ਵਿੱਚ ਲਹਿਣ ਵਾਲਿਆਂ ਦੇ ਨਾਲ ਗਿਣਿਆ ਗਿਆ, ਮੈਂ ਨਿਰਬਲ ਆਦਮੀ ਵਰਗਾ ਹੋ ਗਿਆ ਹਾਂ।

[5] ਮੈਂ ਮੁਰਦਿਆਂ ਵਿੱਚ ਸੁੱਟਿਆ ਗਿਆ ਹਾਂ, ਉਨ੍ਹਾਂ ਵੱਢਿਆ ਹੋਇਆ ਵਾਂਗੂੰ ਜਿਹੜੇ ਕਬਰ ਵਿੱਚ ਲੇਟੇ ਪਏ ਹਨ, ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ, ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ।

[6] ਤੂੰ ਮੈਨੂੰ ਅੱਤ ਡੂੰਘੀ ਕਬਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਵਾਂ ਵਿੱਚ ਰੱਖਿਆ ਹੈ।

[7] ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ, ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੂੰ ਮੈਨੂੰ ਦੁੱਖ ਦਿੱਤਾ ਹੈ। ਸਲਹ।

[8] ਮੇਰੇ ਜਾਣ ਪਛਾਣਾਂ ਨੂੰ ਤੂੰ ਮੈਥੋਂ ਦੂਰ ਕੀਤਾ, ਅਤੇ ਮੈਨੂੰ ਉਨ੍ਹਾਂ ਲਈ ਘਿਣਾਉਣਾ ਬਣਾਇਆ ਹੋਇਆ ਹੈ, ਮੈਂ ਬੰਦ ਹਾਂ ਅਤੇ ਮੈਥੋਂ ਬਾਹਰ ਨਿੱਕਲਿਆ ਨਹੀਂ ਜਾਂਦਾ!

[9] ਮੇਰੀਆਂ ਅੱਖਾਂ ਦੁੱਖ ਨਾਲ ਅੰਬ ਗਈਆਂ ਹਨ, ਹੇ ਯਹੋਵਾਹ, ਮੈਂ ਨਿੱਤ ਤੈਨੂੰ ਪੁਕਾਰਿਆ ਹੈ, ਮੈਂ ਆਪਣੇ ਹੱਥ ਤੇਰੀ ਵੱਲ ਅੱਡੇ ਹੋਏ ਹਨ।

[10] ਕੀ ਤੂੰ ਮੁਰਦਿਆਂ ਨੂੰ ਅਚਰਜ਼ ਵਿਖਾਵੇਂਗਾ? ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ?। ਸਲਹ।

[11] ਕੀ ਕਬਰ ਵਿੱਚ ਤੇਰੀ ਦਯਾ, ਅਤੇ ਨਰਕ ਕੁੰਡ ਵਿੱਚ ਤੇਰੀ ਸਚਿਆਈ ਦਾ ਵਰਣਨ ਹੋਵੇਗਾ?

[12] ਕੀ ਤੇਰੇ ਅਚਰਜ਼ ਅਨ੍ਹੇਰੇ ਵਿੱਚ ਜਾਣੇ ਜਾਣਗੇ, ਅਤੇ ਤੇਰਾ ਧਰਮ ਭੁੱਲਣਹਾਰੇ ਦੇਸ ਵਿੱਚ?

[13] ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ?

[14] ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ ਹੈਂ? ਤੂੰ ਆਪਣਾ ਮੂੰਹ ਮੈਥੋਂ ਕਿਉਂ ਲੁਕਾਉਂਦਾ ਹੈਂ?

[15] ਮੈਂ ਜਵਾਨੀ ਤੋਂ ਦੁਖੀਆ ਅਤੇ ਮਰਨਾਊ ਰਿਹਾ ਹਾਂ, ਮੈਂ ਤੇਰੇ ਡਰ ਨੂੰ ਸਹਿ ਕੇ ਘਬਰਾ ਜਾਂਦਾ ਹਾਂ।

[16] ਤੇਰਾ ਤੇਜ ਗੁੱਸਾ ਮੇਰੇ ਉੱਤੋਂ ਦੀ ਲੰਘਿਆ, ਤੇਰੇ ਹੌਲ ਨੇ ਮੈਨੂੰ ਮੁਕਾ ਦਿੱਤਾ।

[17] ਉਨ੍ਹਾਂ ਨੇ ਪਾਣੀ ਵਾਂਗੂੰ ਮੈਨੂੰ ਸਾਰਾ ਦਿਨ ਘੇਰ ਛੱਡਿਆ ਹੈ, ਉਨ੍ਹਾਂ ਨੇ ਮੈਨੂੰ ਉੱਕਾ ਹੀ ਡੱਕ ਰੱਖਿਆ ਹੈ।

[18] ਤੂੰ ਪ੍ਰੇਮੀ ਅਤੇ ਮਿੱਤਰ ਮੈਥੋਂ ਦੂਰ ਕਰ ਦਿੱਤੇ ਹਨ, ਅਤੇ ਮੇਰੇ ਜਾਣ-ਪਛਾਣ ਅਨ੍ਹੇਰ ਵਿੱਚ!।

ਜ਼ਬੂਰ — Chapters