Skip to content
Opens in a new window
Listen to this chapter • 2:01

[1] ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ।

[2] ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ।

[3] ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ।

[4] ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ਼ ਅਤੇ ਫਰੀ ਹੈ।

[5] ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਤੀਰ ਤੋਂ,

[6] ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜ ਦੀ ਹੈ।

[7] ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ।

[8] ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।

[9] ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ, ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ।

[10] ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਪਹੁੰਚੇਗੀ।

[11] ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਕਿ ਤੇਰਿਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਖਿਆ ਕਰਨ।

[12] ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।

[13] ਤੂੰ ਸ਼ੇਰ ਅਤੇ ਸੱਪ ਨੂੰ ਮਿੱਧੇਂਗਾ, ਤੂੰ ਜੁਆਨ ਸ਼ੇਰ ਅਤੇ ਨਾਗ ਨੂੰ ਲਤਾੜੇਂਗਾ।

[14] ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਣਿਆ ਹੈ।

[15] ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁੱਖ ਵਿੱਚ ਮੈਂ ਉਹ ਦੇ ਅੰਗ-ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ,

[16] ਆਰਜਾ ਦੇ ਵਾਧੇ ਨਾਲ ਮੈਂ ਉਹ ਦੀ ਨਿਸ਼ਾ ਕਰਾਂਗਾ, ਅਤੇ ਉਹ ਨੂੰ ਆਪਣੀ ਮੁਕਤੀ ਵਿਖਾਵਾਂਗਾ।

ਜ਼ਬੂਰ — Chapters