Skip to content
zeno
Create a Station
Explore
Podcasts
Audiobooks
Bible
By Genre
By Location
By Language
Religious
Music
News
Download App
Opens in a new window
Toggle Sidebar
zeno
SBS
SBS Punjabi - ਐਸ ਬੀ ਐਸ ਪੰਜਾਬੀ
Daily News
Society & Culture
Punjabi
Independent news and stories connecting you to life in Australia and Punjabi-speaking Australians. - ਤਾਜ਼ਾ-ਤਰੀਨ ਖ਼ਬਰਾਂ ਅਤੇ ਕਹਾਣੀਆਂ ਜੋ ਤੁਹਾਨੂੰ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲ਼ੇ ਆਸਟ੍ਰੇਲੀਅਨ ਲੋਕਾਂ ਨਾਲ਼ ਜੋੜਦੀਆਂ ਹਨ।
Website
Episodes
Episodes
300
05 October 2026
ਖ਼ਬਰਨਾਮਾ : ਏਐਫਪੀ ਵਲੋਂ ਫਲਾਈਦੁਬਈ ਦੇ ਸਹਾਇਕ ਪਾਇਲਟ ਦੇ ਆਸਟ੍ਰੇਲੀਅਨ ਸਬੰਧਾਂ ਦੀ ਜਾਂਚ ਜਾਰੀ
ਆਸਟ੍ਰੇਲੀਅਨ ਫੈਡਰਲ ਪੁਲਿਸ ਵੱਲੋਂ ਫਲਾਈਦੁਬਈ ਦੇ ਉਸ ਸਹਾਇਕ ਪਾਇਲਟ ਦੇ ਆਸਟ੍ਰੇਲੀਆ ਨਾਲ ਜੁੜੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ’ਤੇ ਆਪਣੇ ਸਾਥੀ ਪਾਇਲਟ ’ਤੇ ਹਮਲਾ ਕਰਨ ਅਤੇ ਜਹਾਜ਼ ਦਾ ਕੰਟਰੋਲ ਆਪਣੇ ਹੱਥ ਵਿੱਚ ਲੈਣ ਦੀ ਕੋਸ਼ਿਸ਼ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਐਸੋਸੀਏਟਿਡ ਪ੍ਰੈੱਸ ਨਾਲ ਗੱਲ ਕਰਨ ਵਾਲੇ ਸੂਤਰਾਂ ਮੁਤਾਬਕ, ਇਸ ਪਾਇਲਟ ਨੇ ਕਰੀਬ ਇੱਕ ਦਹਾਕਾ ਪਹਿਲਾਂ ਮੈਲਬਰਨ ਦੀ ਆਰਐੱਮਆਈਟੀ ਯੂਨੀਵਰਸਿਟੀ ਵਿੱਚ ਪੜ੍ਹਾਈ ਕੀਤੀ ਸੀ।ਹੋਰ ਵੇਰਵੇ ਲਈ ਸੁਣੋ ਇਹ ਖ਼ਬਰਨਾਮਾ#sbsaudiopodcast
4 min
05 October 2026
SBS ਵਲੋਂ ਆਪਣੀਆਂ ਆਡੀਓ ਭਾਸ਼ਾ ਸੇਵਾਵਾਂ ਦੀ ਸਮੀਖਿਆ ਸ਼ੁਰੂ, 13 ਨਵੰਬਰ ਤੱਕ ਭੇਜੇ ਜਾ ਸਕਦੇ ਹਨ ਸੁਝਾਅ
ਐਸ ਬੀ ਐਸ ਆਪਣੀਆਂ ਆਡੀਓ ਭਾਸ਼ਾ ਸੇਵਾਵਾਂ ਦੀ ਪੰਜ ਸਾਲਾ ਸਮੀਖਿਆ (ALC Review) ਕਰ ਰਿਹਾ ਹੈ, ਤਾਂ ਜੋ ਆਸਟ੍ਰੇਲੀਆ ਦੇ ਬਦਲਦੇ ਅਤੇ ਬਹੁ-ਸੱਭਿਆਚਾਰਕ ਭਾਈਚਾਰਿਆਂ ਦੀਆਂ ਭਾਸ਼ਾਈ ਲੋੜਾਂ ਨੂੰ ਬਿਹਤਰ ਢੰਗ ਨਾਲ ਸਮਝਿਆ ਜਾ ਸਕੇ। ਇਸ ਤਹਿਤ 5 ਅਕਤੂਬਰ ਤੋਂ 13 ਨਵੰਬਰ ਤੱਕ ਜਨਤਕ ਸਲਾਹ-ਮਸ਼ਵਰੇ ਲਏ ਜਾ ਰਹੇ ਹਨ, ਜਿਸ ਤਹਿਤ ਵੱਖ-ਵੱਖ ਭਾਈਚਾਰਿਆਂ ਦੇ ਲੋਕ ਭਾਸ਼ਾ ਸੇਵਾਵਾਂ ਲਈ ਚੋਣ ਮਾਪਦੰਡਾਂ ਬਾਰੇ ਆਪਣੇ ਸੁਝਾਅ ਦੇ ਸਕਦੇ ਹਨ। ਹੋਰ ਵੇਰਵੇ ਲਈ ਸੁਣੋ ਇਹ ਪੌਡਕਾਸਟ...#sbsaudiopodcast
6 min
02 October 2026
ਖ਼ਬਰਾਂ ਫਟਾਫੱਟ: ਆਸਟ੍ਰੇਲੀਆ ਦੀਆਂ ਸਖ਼ਤ ਵੀਜ਼ਾ ਨੀਤੀਆਂ ਲਾਗੂ, Flydubai ਹਾਦਸੇ ਲਈ ਅਮਰੀਕਾ ਨੇ ਈਰਾਨ 'ਤੇ ਲਾਏ ਕਥਿਤ ਇਲਜ਼ਾਮ
ਆਸਟ੍ਰੇਲੀਆ ਦੀ ਫੈਡਰਲ ਸਰਕਾਰ ਵੱਲੋਂ ਵਿਦਿਆਰਥੀ ਵੀਜ਼ਾ ਪ੍ਰਣਾਲੀ ਵਿੱਚ ਸੁਧਾਰ ਲਾਗੂ ਕੀਤੇ ਜਾਣਗੇ। ਇਨ੍ਹਾਂ ਤਹਿਤ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੀਜ਼ਾ ਅਰਜ਼ੀਆਂ ਦੀ ਗਿਣਤੀ ਸੀਮਤ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਆਸਟ੍ਰੇਲੀਆ ਲਿਆਉਣ ਦੀ ਯੋਗਤਾ 'ਤੇ ਵੀ ਪਾਬੰਦੀਆਂ ਲਗਾਈਆਂ ਜਾਣਗੀਆਂ। ਉਧਰ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਇਜ਼ਰਾਈਲ ਜਾ ਰਹੇ ਇੱਕ ਜਹਾਜ਼ ਨੂੰ ਕਰੈਸ਼ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ...
4 min
02 October 2026
ਪੰਜਾਬੀ ਡਾਇਸਪੋਰਾ : ਕੈਨੇਡਾ ਵਲੋਂ ਅੰਗਦ ਸਿੰਘ ਢਿੱਲੋਂ ਨੂੰ UAE ਵਿੱਚ ਲਗਾਇਆ ਗਿਆ ਰਾਜਦੂਤ
ਪੰਜਾਬੀ ਡਾਇਸਪੋਰਾ ਦੀ ਇਸ ਰਿਪੋਰਟ ਵਿੱਚ ਜਿੱਥੇ, ਕੈਨੇਡਾ ਸਰਕਾਰ ਵੱਲੋਂ ਪੰਜਾਬੀ ਮੂਲ ਦੇ ਸਿੱਖ ਡਿਪਲੋਮੈਟ ਅੰਗਦ ਸਿੰਘ ਢਿੱਲੋਂ ਨੂੰ UAE ਵਿੱਚ ਆਪਣਾ ਨਵਾਂ ਰਾਜਦੂਤ ਨਿਯੁਕਤ ਕੀਤੇ ਜਾਣ ਦੀ ਖ਼ਬਰ ਸ਼ਾਮਿਲ ਹੈ, ਉੱਥੇ ਹੀ ਨਿਊਜ਼ੀਲੈਂਡ ਵਿੱਚ ਲੰਘੇ ਤਿੰਨ ਮਹੀਨਿਆਂ ਦੌਰਾਨ ਵਧੀ ਮਹਿੰਗਾਈ ਨਾਲ ਪ੍ਰਭਾਵਿਤ ਹੋਏ ਜਨ-ਜੀਵਨ ਅਤੇ ਸਥਾਨਕ ਸਿਆਸੀ ਪਾਰਟੀ 'ਐਕਟ' ਵਲੋਂ ਚਾਰ ਪੰਜਾਬੀਆਂ ਨੂੰ ਉਮੀਦਵਾਰ ਬਣਾਏ ਜਾਣ ਦਾ ਵੀ ਜ਼ਿਕਰ ਹੈ। ਇਸ ਦੇ ਨਾਲ ਹੀ ਅਮਰੀਕਾ ਦੀ ਜਾਂਚ ਏਜੰਸੀ ਐਫ.ਬੀ.ਆਈ ਦੀ ਮੋਸਟ ਵਾਂਟੇਡ ਲਿਸਟ...
7 min
01 October 2026
ਕੀ ਆਸਟ੍ਰੇਲੀਆ ਲਈ ਇੱਕ ਸਬਕ ਹੈ ਜਾਪਾਨ ਦੇ ਲੋਕਾਂ ਦੀ ਲੰਮੀ ਉਮਰ?
ਜਾਪਾਨ ਵਿੱਚ 100 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਵੱਧਦੀ ਗਿਣਤੀ ਆਸਟ੍ਰੇਲੀਆ ਲਈ ਵੀ ਇੱਕ ਵੱਡਾ ਸਵਾਲ ਹੈ—ਕੀ ਅਸੀਂ ਸਿਰਫ਼ ਲੰਮੀ ਉਮਰ ਲਈ ਤਿਆਰ ਹੋ ਰਹੇ ਹਾਂ ਜਾਂ ਚੰਗੀ ਜ਼ਿੰਦਗੀ ਲਈ ਵੀ? ਆਸਟ੍ਰੇਲੀਆ ਵਿੱਚ ਬਜ਼ੁਰਗਾਂ ਦੀ ਗਿਣਤੀ ਵੱਧ ਰਹੀ ਹੈ। ਜਾਪਾਨ ਦਾ ਤਜਰਬਾ ਦੱਸਦਾ ਹੈ ਕਿ ਬਜ਼ੁਰਗਾਂ ਲਈ ਚੰਗੇ ਘਰ, ਆਸਾਨ ਆਵਾਜਾਈ, ਪਰਿਵਾਰ ਅਤੇ ਭਾਈਚਾਰੇ ਨਾਲ ਜੁੜੇ ਰਹਿਣਾ ਬਹੁਤ ਜ਼ਰੂਰੀ ਹੈ। ਇਹ ਰਿਪੋਰਟ ਇਸ ਗੱਲ ਦੀ ਪੜਚੋਲ ਕਰਦੀ ਹੈ ਕਿ ਆਸਟ੍ਰੇਲੀਆ, ਜਾਪਾਨ ਤੋਂ ਕੀ ਸਿੱਖ ਸਕਦਾ ਹੈ ਅਤੇ ਬਜ਼ੁਰਗਾਂ ਲਈ ਅਜਿਹਾ...
7 min
01 October 2026
ਖ਼ਬਰਨਾਮਾ: ਐਲਬਨੀਜ਼ੀ ਵਲੋਂ ਨਵੇਂ ਗ੍ਰੀਨਜ਼ ਆਗੂ ਨੂੰ ਲੇਬਰ ਨਾਲ ਰਚਨਾਤਮਕ ਕੰਮ ਕਰਨ ਦੀ ਅਪੀਲ
ਫੈਡਰਲ ਸਰਕਾਰ ਵਲੋਂ ਨਵੇਂ ਗ੍ਰੀਨਜ਼ ਨੇਤਾ ਡੇਵਿਡ ਸ਼ੂਬ੍ਰਿਜ ਨੂੰ ਸੰਸਦ ਵਿੱਚ ਲੇਬਰ ਨਾਲ ਕੰਮ ਕਰਨ ਲਈ ਵਧੇਰੇ ਰਚਨਾਤਮਕ ਰੁਖ਼ ਅਪਣਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਸੀਨੇਟਰ ਸ਼ੂਬ੍ਰਿਜ ਨੇ ਗ੍ਰੀਨਜ਼ ਪਾਰਟੀ ਦੇ ਨੇਤਾ ਚੁਣੇ ਜਾਣ ਤੋਂ ਬਾਅਦ ਵਨ ਨੇਸ਼ਨ ਦੀ ਵੱਧ ਰਹੀ ਲੋਕਪ੍ਰਿਯਤਾ ਨਾਲ ਨਜਿੱਠਣ ਦਾ ਵਾਅਦਾ ਕੀਤਾ ਹੈ ਅਤੇ ਪੌਲੀਨ ਹੈਨਸਨ ਦੇ ਉਭਾਰ ਲਈ ਲੇਬਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ, ਲੇਬਰ ਨੂੰ 'ਬਦਲਣ' ਦਾ ਸੰਕਲਪ ਲਿਆ ਹੈ। ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਦਾ ਕਹਿਣਾ ਹੈ ਕਿ...
5 min
01 October 2026
ਬਾਲੀਵੁੱਡ ਗੱਪਸ਼ੱਪ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰੇਂਦਰ ਮੋਦੀ ਸਟੇਡੀਅਮ ਵਿੱਚ ਪਰਫਾਰਮ ਕਰਨਗੇ ਦਿਲਜੀਤ ਦੋਸਾਂਝ
ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਆਪਣੇ ‘ਔਰਾ ਵਰਲਡ ਟੂਰ’ ਪ੍ਰੋਗਰਾਮ ਤਹਿਤ 21 ਨਵੰਬਰ ਨੂੰ ਅਹਿਮਦਾਬਾਦ ਦੇ ਨਰੇਂਦਰ ਮੋਦੀ ਸਟੇਡੀਅਮ ਵਿੱਚ ਪਰਫਾਰਮ ਕਰਨਗੇ। ਦਿਲਜੀਤ ਦਾ ਕਹਿਣਾ ਹੈ ਕਿ ਦੁਨੀਆ ਦਾ ਸਭ ਤੋਂ ਵੱਡਾ ਸਟੇਡੀਅਮ ਭਾਰਤ ਵਿੱਚ ਹੀ ਹੈ ਅਤੇ ਇੱਕ ਵਿਦੇਸ਼ੀ ਗਰੁੱਪ ਨੇ ਇਸ ਸਟੇਡੀਅਮ 'ਚ ਆਪਣਾ ਕੰਨਸਰਟ ਸੌਲਡ-ਆਊਟ ਕਰ ਦਿੱਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਸਟੇਡੀਅਮ ਵਿੱਚ ਉਨ੍ਹਾਂ ਦਾ ਸ਼ੋਅ ਹੋਵੇ ਅਤੇ ਪੰਜਾਬੀ ਨਾ ਆਉਣ ਇਹ ਹੋ ਹੀ ਨਹੀਂ ਸਕਦਾ। ਇਸ ਆਡੀਓ ਵਿੱਚ ਜਾਣੋ...
5 min
01 October 2026
ਅਖਾਣ ਕਹਾਣੀ: ਜਾਣੋ 'ਭੱਜਾਂ, ਧਰੁਕਾਂ ਭਰਾਂ ਕਲਾਵੇ, ਜਿਹੜਾ ਲਿਖਿਆ ਸੋ ਹੱਥ ਆਵੇ' ਦਾ ਮਤਲਬ ਅਤੇ ਇਤਿਹਾਸ
ਐਸ ਬੀ ਐਸ ਪੰਜਾਬੀ ਦੀ ਨਵੀਂ ਲੜੀ ‘ਅਖਾਣ ਕਹਾਣੀ’ ਵਿੱਚ ਅਸੀਂ ਪੰਜਾਬੀ ਦੇ ਪੁਰਾਣੇ ਅਤੇ ਵਿਸਰ ਰਹੇ ਅਖਾਣਾਂ ਦੇ ਇਤਿਹਾਸ, ਮੂਲ ਅਤੇ ਅਰਥਾਂ ਬਾਰੇ ਜਾਣਦੇ ਹਾਂ। ਇਸ ਪੌਡਕਾਸਟ ਵਿੱਚ ਐਸ ਬੀ ਐਸ ਪੰਜਾਬੀ ਦੇ ਮਸੂਦ ਮੱਲ੍ਹੀ, ਲਹਿੰਦੇ ਪੰਜਾਬ ਦੇ ਸਾਹਿਤ ਮਾਹਿਰ ਅਹਿਸਾਨ ਬਾਜਵਾ ਨਾਲ ‘ਭੱਜਾਂ, ਧਰੁਕਾਂ ਭਰਾਂ ਕਲਾਵੇ, ਜਿਹੜਾ ਲਿਖਿਆ ਓਹੀ ਹੱਥ ਆਵੇ’ ਅਖਾਣ ਦੇ ਪਿਛੋਕੜ, ਇਤਿਹਾਸ, ਅਰਥ ਅਤੇ ਅੱਜ ਦੇ ਸਮੇਂ ਵਿੱਚ ਇਸਦੀ ਪ੍ਰਸੰਗਿਕਤਾ ਬਾਰੇ ਗੱਲਬਾਤ ਕਰ ਰਹੇ ਹਨ।
7 min
30 September 2026
ਆਸਟ੍ਰੇਲੀਆ 'ਚ ਡੇਅਲਾਈਟ ਸੇਵਿੰਗ: ਐਤਵਾਰ ਤੋਂ ਬਦਲ ਜਾਵੇਗਾ ਘੜੀਆਂ ਦਾ ਸਮਾਂ, ਜਾਣੋ ਇਸ ਦੇ ਇਤਿਹਾਸ ਅਤੇ ਪ੍ਰਭਾਵਾਂ ਬਾਰੇ ਪੂਰੀ ਰਿਪੋਰਟ
ਆਸਟ੍ਰੇਲੀਆ ਦੇ ਕਈ ਹਿੱਸਿਆਂ ਵਿੱਚ ਇਸ ਐਤਵਾਰ ਨੂੰ ਡੇਅਲਾਈਟ ਸੇਵਿੰਗ (Daylight saving kicks in on Sunday) ਲਾਗੂ ਹੋਣ ਜਾ ਰਹੀ ਹੈ, ਜਿਸ ਤਹਿਤ ਲੋਕਾਂ ਨੂੰ ਆਪਣੀਆਂ ਘੜੀਆਂ ਇੱਕ ਘੰਟਾ ਅੱਗੇ ਕਰਨੀਆਂ ਪੈਣਗੀਆਂ। ਇਸ ਖ਼ਾਸ ਰਿਪੋਰਟ ਵਿੱਚ ਡੇਅਲਾਈਟ ਸੇਵਿੰਗ ਦੇ ਇਤਿਹਾਸ 'ਤੇ ਚਰਚਾ ਕੀਤੀ ਗਈ ਹੈ, ਜੋ ਕਿ ਪਹਿਲੀ ਵਿਸ਼ਵ ਜੰਗ ਦੌਰਾਨ ਖਰਚੇ ਘਟਾਉਣ ਦੇ ਉਦੇਸ਼ ਨਾਲ ਸ਼ੁਰੂ ਹੋਈ ਸੀ।#sbsaudiopodcast
7 min
30 September 2026
ਵੂਲਗੂਲਗਾ ਦਾ 'ਕਰੀ-ਫੈਸਟ': NSW ਦਾ ਤੱਟਵਰਤੀ ਸ਼ਹਿਰ ਜੋ ਹਰ ਸਾਲ ਭਾਰਤੀ ਭੋਜਨ ਦਾ ਜਸ਼ਨ ਮਨਾਉਂਦਾ ਹੈ
ਸਿਡਨੀ ਤੋਂ ਲਗਭਗ 550 ਕਿਲੋਮੀਟਰ ਉੱਤਰ ਵੱਲ, ਛੋਟਾ ਜਿਹਾ ਤੱਟਵਰਤੀ ਸ਼ਹਿਰ ਵੂਲਗੂਲਗਾ (Woolgoolga) ਆਸਟ੍ਰੇਲੀਆ ਵਿੱਚ ਭਾਰਤੀਆਂ ਦੇ ਪਰਵਾਸ ਦੇ ਸ਼ੁਰੂਆਤੀ ਪੜਾਵਾਂ ਵਿੱਚੋਂ ਇੱਕ ਹੈ। 1950 ਦੇ ਦਹਾਕੇ ਤੋਂ, ਪੀੜ੍ਹੀ ਦਰ ਪੀੜ੍ਹੀ, ਇਥੋਂ ਦਾ ਪੰਜਾਬੀ ਭਾਈਚਾਰਾ ਕੇਲਿਆਂ ਅਤੇ ਬਲੂਬੇਰੀ ਦੀ ਕਾਸ਼ਤ ਤੇ ਉਤਪਾਦਨ ਵਿੱਚ ਵੱਡੇ ਪੱਧਰ ‘ਤੇ ਜੁੜਿਆ ਹੋਇਆ ਹੈ। ਵੂਲਗੂਲਗਾ ਦਾ 'ਕਰੀ-ਫੈਸਟ' (Curryfest) ਭਾਰਤੀ ਸਭਿਆਚਾਰ, ਖਾਣ-ਪੀਣ ਅਤੇ ਆਸਟ੍ਰੇਲੀਆ ਵਿੱਚ ਭਾਰਤੀਆਂ ਦੇ ਯੋਗਦਾਨ ਨੂੰ ਮਨਾਉਂਦਾ ਹੈ। ਜਿੱਥੇ...
5 min