
04 August 2026
ਪੰਜਾਬੀ ਡਾਇਰੀ: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਸ਼ੁਰੂ, ਕੇਂਦਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਤੋਂ ਇਨਕਾਰ
SBS Punjabi - ਐਸ ਬੀ ਐਸ ਪੰਜਾਬੀ
About
ਪੰਜਾਬੀ ਡਾਇਰੀ ਦੇ ਇਸ ਪੌਡਕਾਸਟ ਵਿੱਚ ਜਿੱਥੇ 3 ਅਗਸਤ ਤੋਂ ਸ਼ੁਰੂ ਹੋਏ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੀ ਖ਼ਬਰ ਹੈ, ਉਥੇ ਕੇਂਦਰ ਸਰਕਾਰ ਵਲੋਂ ਸੁਰੱਖਿਆ ਹਵਾਲਾ ਦਿੰਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਤੋਂ ਫਿਲਹਾਲ ਇਨਕਾਰ ਕਰਨ ਸਬੰਧੀ ਵੇਰਵੇ ਵੀ ਸ਼ਾਮਿਲ ਹਨ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਲੋਂ ਬੇਅਦਬੀਆਂ ਸਬੰਧੀ ਕਾਨੂੰਨ ਵਿੱਚ ਕੀਤੀ ਗਈ ਸੋਧ ਸਬੰਧੀ ਪੰਜਾਬ ਸਰਕਾਰ ਦੇ ਜਵਾਬ ਨੂੰ ਰੱਦ ਕਰਨ ਦੀ ਕਾਰਵਾਈ ਦਾ ਵੀ ਜ਼ਿਕਰ ਹੈ। ਸਿਆਸਤ ਵਿੱਚ ਪੰਜਾਬ ਕਾਂਗਰਸ ਦੀ ਚੱਲ ਰਹੀ ਅੰਦਰੂਨੀ ਖਾਨਾਜੰਗੀ ਦੀ ਤਾਜ਼ਾ ਅਪਡੇਟ ਵੀ ਇਸ ਰਿਪੋਰਟ ਵਿੱਚ ਸ਼ਾਮਿਲ ਹੈ। ਵਧੇਰੇ ਜਾਣਕਾਰੀ ਲਈ ਸੁਣੋ ਇਹ ਪੌਡਕਾਸਟ...